GTA News Media

Top Info Bar
22.1°C Toronto Loading date...
Punjab

ਭਗਵੰਤ ਮਾਨ ਪੰਜਾਬ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ

ਭਗਵੰਤ ਮਾਨ ਪੰਜਾਬ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ
Share this post via:

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ।

ਪਾਰਟੀ ਨੇ ਹਾਲ ਹੀ ਵਿੱਚ ਇੱਕ ਫੋਨ ਲਾਈਨ ਖੋਲ੍ਹੀ ਸੀ ਅਤੇ ਲੋਕਾਂ ਨੂੰ ਉਮੀਦਵਾਰ ਲਈ ਆਪਣੀ ਪਸੰਦ ਦੱਸਣ ਲਈ ਕਿਹਾ ਸੀ।

ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਮੋਹਾਲੀ ‘ਚ ਓਪੀਨੀਅਨ ਪੋਲ ਦੇ ਨਤੀਜੇ ਦਾ ਐਲਾਨ ਕਰਦੇ ਹੋਏ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ।

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।