GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
Share this post via:

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਇਸ ਮੀਟਿੰਗ ‘ਚ ਪੰਜਾਬ ਸਕੱਤਰੇਤ ‘ਚ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਦੀ ਸਿੱਧੀ ਐਂਟਰੀ ਬਾਰੇ ਫ਼ੈਸਲਾ ਲਿਆ ਗਿਆ ਹੈ।ਇਸ ਐਟਰੀ ਦੇ ਲਈ ਡਿਪਟੀ ਕਮਿਸ਼ਨਰ ਜਾਂ ਐਸ. ਡੀ. ਐਮ. ਤੋਂ ਦਾਖ਼ਲਾ ਕਾਰਡ ਬਣਵਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਦਾਖ਼ਲੇ ਸੰਬਧੀ ਹਦਾਇਤਾਂ ਵੀ ਜਾਰੀ ਕੀਤੀਆਂ ਜਾਣਗੀਆਂ।

ਕੈਬਨਿਟ ਮੀਟਿੰਗ ਵਿੱਚ ਕਿਸਾਨ ਦੇ ਮੁੱਦਿਆਂ ਨੂੰ ਲੈ ਕੇ ਹੀ ਵਿਚਾਰ-ਚਰਚਾ ਕੀਤੀ ਗਈ।ਤੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ ਇਕ ਅਕਤੂਬਰ ਨੂੰ ਹੋਵੇਗੀ।