GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਚੰਨੀ ਨੇ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗ ਵੰਡੇ, ਦੇਖੋ ਪੂਰੀ ਲਿਸਟ

ਮੁੱਖ ਮੰਤਰੀ ਚੰਨੀ ਨੇ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗ ਵੰਡੇ, ਦੇਖੋ ਪੂਰੀ ਲਿਸਟ
Share this post via:

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋ ਚੁਣੇ ਗਏ ਮੰਤਰੀਆਂ ਨੂੰ ਮਹਿਕਮੇ ਵੰਡ ਦਿੱਤੇ ਗਏ ਹਨ। ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਵਿਜੀਲੈਂਸ ਦਾ ਮਹਿਕਮਾ ਰੱਖਿਆ ਹੈ। ਰਾਜਾ ਵੜਿੰਗ ਨੂੰ ਟਰਾਂਸਪੋਰਟ ਮਹਿਕਮਾ , ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ, ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ,ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਪਸ਼ੂ ਪਾਲਣ ਵਿਭਾਗ, ਅਰੁਣਾ ਚੌਧਰੀ ਨੂੰ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ ਮਿਿਲਆ ਹੈ।

ਸੁਖਬਿੰਦਰ ਸਰਕਾਰੀਆ ਨੂੰ ਜਲ ਸਰੋਤ ਤੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ, ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦਾ ਕਾਰਜਭਾਰ,ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ,ਸੈਨੀਟੇਸ਼ਨ, ਸਮਾਜਿਕ ਸੁਰੱਖਿਆ , ਮਹਿਲਾ ਤੇ ਬਾਲ ਵਿਕਾਸ ਦੀ ਇੰਚਾਰਜ , ਵਿਜੈ ਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮਹਿਕਮਾ ਸੌਪਿਆ ਗਿਆ ਹੈ।

ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦਾ ਵਿਭਾਗ, ਰਣਦੀਪ ਨਾਭਾ ਨੂੰ ਫੂਡ ਪ੍ਰੋਸੈਸਿੰਗ , ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਸਿੱਖਿਆ, ਸਸ਼ਕਤੀਕਰਨ, ਮੈਡੀਕਲ ਸਿੱਖਿਆ ਤੇ ਖੋਜ ਦਾ ਵਿਭਾਗ ਮਿਿਲਆ ਹੈ।

ਸੰਗਤ ਸਿੰਘ ਗਿਲਜ਼ੀਆਂ ਨੂੰ ਜੰਗਲਾਤ, ਜੰਗਲੀ ਜੀਵਣ ਤੇ ਕਿਰਤ ਵਿਭਾਂਗ, ਪ੍ਰਗਟ ਸਿੰਘ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ , ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਦੀ ਦੇਖ ਰੇਖ ਕਰਨਗੇ। ਗੁਰਕੀਰਤ ਸਿੰਘ ਕੋਟਲੀ ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਤੇ ਵਿਿਗਆਨ ਤੇ ਤਕਨਾਲੋਜੀ ਵਿਭਾਗ ਦੇ ਮੰਤਰੀ ਹੋਣਗੇ।