GTA News Media

Top Info Bar
22.1°C Toronto Loading date...
Punjab

ਭਗਵੰਤ ਮਾਨ ਨੇ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਜਾਂਚ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਨੇ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਜਾਂਚ ਦੇ ਦਿੱਤੇ ਨਿਰਦੇਸ਼
Share this post via:

ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਨੂੰ ਨਿਰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਕਾਨੂੰਨ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਅੰਜਾਮ ਦੇ ਕੇ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ, ਗਊਆਂ ਦੇ ਸਿਰ ਵੱਢਣ ਵਾਲੇ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਥਿਤੀ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਕਟਹਿਰੇ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਉਧਰ, ਹੁਸ਼ਿਆਰਪੁਰ ਪੁਲਿਸ ਨੇ ਇਸ ਸਬੰਧੀ ਐਫ.ਆਈ.ਆਰ. ਦਰਜ ਕਰ ਲਈ ਹੈ।