GTA News Media

Top Info Bar
22.1°C Toronto Loading date...
Punjab

ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਸਚਿਨ ਥਾਪਨ ਵਿਦੇਸ਼ ‘ਚ ਗ੍ਰਿਫ਼ਤਾਰ

ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਸਚਿਨ ਥਾਪਨ ਵਿਦੇਸ਼ ‘ਚ ਗ੍ਰਿਫ਼ਤਾਰ
Share this post via:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ। ਮੀਡਿਆ ਦੀਆਂ ਖਬਰਾਂ ਮੁਤਾਬਕ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੇ ਕੈਨੇਡਾ ਤੋਂ ਕੀਨੀਆ ਪਹੁੰਚਣ ਦੀ ਖ਼ਬਰ ਹੈ।ਸੂਤਰਾਂ ਦੇ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਇਹ ਦੋਵੇਂ ਫਰਜ਼ੀ ਪਾਸਪੋਰਟ ‘ਤੇ ਭਾਰਤ ਤੋਂ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਪੰਜਾਬ ਪੁਲਿਸ ਤੋਂ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦਾ ਅਪਰਾਧਿਕ ਰਿਕਾਰਡ ਵੀ ਮੰਗਿਆ ਹੈ। ਇਸਦਾ ਨਾਲ ਹੀ ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਸੂਤਰਾਂ ਤੇ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਅਨਮੋਲ ਅਤੇ ਸਚਿਨ ਨੇਪਾਲ ਭੱਜ ਗਏ ਸਨ। ਉੱਥੇ ਭੱਜਣ ਤੋਂ ਪਹਿਲਾਂ ਉਨ੍ਹਾਂ ਨੇ ਜਾਅਲੀ ਪਾਸਪੋਰਟ ਬਣਾਇਆ। ਨੇਪਾਲ ਤੋਂ ਦੋਵੇਂ ਅਜ਼ਰਬੇਜਾਨ ਚਲੇ ਗਏ। ਉੱਥੇ ਪਹੁੰਚ ਕੇ ਅਨਮੋਲ ਕੈਨੇਡਾ ਚਲਾ ਗਿਆ। ਸਚਿਨ ਫਰਜ਼ੀ ਪਾਸਪੋਰਟ ਮਾਮਲੇ ‘ਚ ਫੜਿਆ ਗਿਆ।