ਲੁਧਿਆਣਾ ‘ਚ ਕਾਂਗਰਸ ਤੇ ਲੋਕ ਇਨਸਾਫ ਪਾਰਟੀ ਵਰਕਰਾਂ ‘ਚ ਹਿੰਸਕ ਝੜਪ, ਭੰਨੇ ਵਾਹਨ
ਲੁਧਿਆਣਾ ਦੇ ਆਤਮਨਗਰ ਹਲਕੇ ਵਿੱਚ ਕਾਂਗਰਸ ਅਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿੱਚ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਹੈ। ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਅਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਹੋਈ ਤਕਰਾਰ ਦੌਰਾਨ ਵਾਹਨਾਂ ਦੀ ਭੰਨਤੋੜ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਇੱਟਾਂ ਰੋੜੇ ਚਲਾ ਦਿੱਤੇ। ਸੂਤਰਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਵੀ ਹੋਈ।
ਹਿੰਸਕ ਝੜਪ ਕਾਰਨ ਆਤਮਨਗਰ ਵਿਧਾਨ ਸਭਾ ਹਲਕੇ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਹਿੰਸਕ ਝੜਪ ਹੋਣ ਮੌਕੇ ਕਾਂਗਰਸੀ ਉਮੀਦਵਾਰ ਤੇ ਸਿਮਰਜੀਤ ਸਿੰਘ ਬੈਂਸ ਮੌਜੂਦ ਸਨ। ਪੁਲਿਸ ਮੌਕੇ ‘ਤੇ ਪਹੁੰਚ ਸੀ. ਸੀ. ਟੀ. ਵੀ. ਜਾਂਚ ਕਰ ਰਹੀ ਹੈ। ਪੁਲੀਸ ਨੇ ਦੋਵਾਂ ਉਮੀਦਵਾਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਆਤਮਨਗਰ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।