GTA News Media

Top Info Bar
22.1°C Toronto Loading date...
Punjab

ਲੁਧਿਆਣਾ ਬਲਾਸਟ ਮਾਮਲੇ ਦਾ ਮਾਸਟਰ ਮਾਈਂਡ ਜਰਮਨੀ ‘ਚ ਗ੍ਰਿਫ਼ਤਾਰ: ਸੂਤਰ

ਲੁਧਿਆਣਾ ਬਲਾਸਟ ਮਾਮਲੇ ਦਾ ਮਾਸਟਰ ਮਾਈਂਡ ਜਰਮਨੀ ‘ਚ ਗ੍ਰਿਫ਼ਤਾਰ: ਸੂਤਰ
Share this post via:

ਲੁਧਿਆਣਾ ਬੰਬ ਧਮਾਕੇ ਨੂੰ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ

ਸੂਤਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿਚ ਹਮਲੇ ਦੀ ਵੀ ਯੋਜਨਾ ਬਣਾ ਰਿਹਾ ਸੀ।  ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿਚ ਸੀ। ਉਸ ਨੂੰ ਜਰਮਨ ਪੁਲਿਸ ਵੱਲੋਂ ਲੁਧਿਆਣਾ ਬੰਬ ਧਮਾਕੇ ਵਿੱਚ ਉਸ ਦੇ ਤਾਰ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਜਸਵਿੰਦਰ ਸਿੰਘ (45) ਨੂੰ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ ‘ਤੇ ਵੱਖਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।

ਖ਼ਬਰ ਮੁਤਾਬਕ, ਜਸਵਿੰਦਰ ਪਾਕਿਸਤਾਨ ਆਈਐੱਸਆਈ ਦੇ ਇਸਾਰੇ ‘ਤੇ ਇਹ ਕੰਮ ਕਰ ਰਿਹਾ ਸੀ ਤੇ ਉਸ ਨੂੰ ਹਥਿਆਰ ਵੀ ਪਾਕਿਸਤਾਨ ਤੋਂ ਹੀ ਮੁਹੱਈਆ ਕਰਵਾਏ ਗਏ ਸਨ।