GTA News Media

Top Info Bar
22.1°C Toronto Loading date...
Punjab

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਕੱਲ ਕਰਾ ਰਹੇ ਨੇ ਵਿਆਹ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਕੱਲ ਕਰਾ ਰਹੇ ਨੇ ਵਿਆਹ
Share this post via:

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਕੱਲ੍ਹ ਨੂੰ ਵਿਆਹ ਕਰਾਉਣਗੇ। ਮੀਡੀਆ ਵਿੱਚ ਆਈ ਖਬਰ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਕਿ ਨਕੋਦਰ ਨੇੜਲੇ ਕੁਲਾਰ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ। ਜਾਣਕਾਰੀ ਮੁਤਾਬਿਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਇੱਕ ਐਨਆਰਆਈ ਲੜਕੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ।

ਮੀਡੀਆ ਮੁਤਾਬਿਕ ਨਕੋਦਰ ਨੇੜਲੇ ਫਤਿਹਪੁਰ ਕੁਲਾਰ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਕੱਲ 10 ਫਰਵਰੀ ਨੂੰ ਕੈਨੇਡਾ ਦੀ ਸਿਟੀਜ਼ਨ ਕਿਰਨਦੀਪ ਕੌਰ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।