‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ।