GTA News Media

Top Info Bar
22.1°C Toronto Loading date...
Punjab

ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ ਵੀਰਵਾਰ ਤੱਕ ਲਾਈ ਰੋਕ

ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ ਵੀਰਵਾਰ ਤੱਕ ਲਾਈ ਰੋਕ
Share this post via:

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਅੰਤਰਿਮ ਰਾਹਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੀ ਸੁਣਵਾਈ 3 ਫਰਵਰੀ (ਵੀਰਵਾਰ) ਤੱਕ ਮੁਲਤਵੀ ਕਰ ਦਿੱਤੀ ਹੈ। ਰਮੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਮੰਗਲਵਾਰ ਨੂੰ ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਹੁਕਮ ਸੁਣਾਇਆ। ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਨਜੀਤ ਸਿੰਘ ਨੇ ਸਥਾਨਕ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ। ਉਸ ਨੂੰ ਲੁਧਿਆਣਾ ਦੀ ਇੱਕ ਅਦਾਲਤ ਨੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਤੋਂ ਇਲਾਵਾ ਬਲਾਤਕਾਰ ਦੇ ਇੱਕ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ,ਪਰ ਉਹ ਪੇਸ਼ ਨਹੀਂ ਹੋਇਆ। ਇਸ ਮਗਰੋਂ ਅਦਾਲਤ ਨੇ ਉਸ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤਾ।

ਮੁਲਜ਼ਮ ਵਿਧਾਇਕ ਵੱਲੋਂ ਦਾਅਵਾ ਕਰਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਦੋ ਵਾਰ ਵਿਧਾਇਕ ਰਹਿ ਚੁੱਕਾ ਹੈ ਅਤੇ ਉਸ ਖ਼ਿਲਾਫ਼ ਬਲਾਤਕਾਰ ਦਾ ਕੇਸ ਜਾਅਲੀ ਸੀ। ਸ਼ਿਕਾਇਤ ਨੂੰ ਖਾਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਵਕੀਲ ਗਗਨ ਗੁਪਤਾ ਨੇ ਬੈਂਚ ਨੂੰ ਦੱਸਿਆ ਕਿ ਉਸ ਨੇ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਬੁੱਧਵਾਰ ਨੂੰ ਹੋਣੀ ਚਾਹੀਦੀ ਹੈ। ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਧਾਇਕ ਦੀ ਪਟੀਸ਼ਨ ਦੇ ਨਾਲ-ਨਾਲ ਸ਼ਿਕਾਇਤਕਰਤਾ ਔਰਤ ਦੀ ਪਟੀਸ਼ਨ ਨੂੰ ਵੀਰਵਾਰ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਕਿਹਾ, “ਅਸੀਂ ਰਾਜ ਸਰਕਾਰ ਨੂੰ ਨਿਰਦੇਸ਼ ਦਿੰਦੇ ਹਾਂ ਕਿ ਉਹ ਅੰਤਰਿਮ ਰਾਹਤ ਮੰਗਣ ਵਾਲੇ ਵਿਧਾਇਕ ਨੂੰ ਗ੍ਰਿਫਤਾਰ ਨਾ ਕਰੇ।