GTA News Media

Top Info Bar
22.1°C Toronto Loading date...
Punjab

ਵੱਡਾ ਐਲਾਨ :ਪੰਜਾਬ ਸਰਕਾਰ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 416 ਕਰੋੜ ਰੁਪਏ ਦਾ ਦੇਵੇਗੀ ਮੁਆਵਜ਼ਾ

ਵੱਡਾ ਐਲਾਨ :ਪੰਜਾਬ ਸਰਕਾਰ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 416 ਕਰੋੜ ਰੁਪਏ ਦਾ ਦੇਵੇਗੀ ਮੁਆਵਜ਼ਾ
Share this post via:

ਚੰਡੀਗੜ੍ਹ :ਪੰਜਾਬ ਸਰਕਾਰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਲਈ 416 ਕਰੋੜ ਰੁਪਏ ਮੁਆਵਜ਼ਾ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੀ ਮਾਲ ਮੰਤਰੀ ਅਰੁਣਾ ਚੌਧਰੀ ਤੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਅੱਜ ਚੰਡੀਗੜ੍ਹ ‘ਚ ਇਹ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ 2 ਤੋਂ 12 ਹਜ਼ਾਰ ਰੁਪਏ ਮੁਆਵਜ਼ਾ ਦੇਣ ਜਾ ਰਹੇ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ 2015 ‘ਚ ਅਕਾਲੀ ਸਰਕਾਰ ਦੇ ਸਮੇ ਕਿਸਾਨਾਂ ਨੂੰ 11 ਰੁਪਏ ਅਤੇ 50 ਰੁਪਏ ਮੁਆਵਜ਼ੇ ਵਜੋਂ ਮਿਲੇ ਸਨ। ਪਰ 20 ਤੋਂ 30 ਹਜ਼ਾਰ ਪ੍ਰਤੀ ਏਕੜ ਦੀ ਮੰਗ ਸਿਆਸਤ ਕਰਕੇ ਕੀਤੀ ਜਾ ਰਹੀ ਹੈ।ਇਹ ਫੈਸਲਾ ਕਿਸਾਨਾਂ ਨਾਲ ਮੀਟਿੰਗ ਕਰਕੇ ਪੂਰਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।