ਵੱਡੀ ਖਬਰ: ਪੰਜਾਬ ‘ਚ ਸਵੇਰੇ 7 ਵਜੇ ਤੋ ਸ਼ਾਮ ਦੇ 5 ਵਜੇ ਤੱਕ ਹੀ ਖੁੱਲ੍ਹਣਗੇ ਪੈਟਰੋਲ ਪੰਪ
ਲੁਧਿਆਣਾ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਦੇ ਨਾਲ-ਨਾਲ ਲਾਗਤ ਵੀ ਨਾਲੋ ਨਾਲ ਵਧ ਰਹੀ ਹੈ। ਪਿਛਲੇ 5 ਸਾਲਾਂ ਤੋਂ ਪੈਟਰੋਲ ਤੇ ਡੀਜਲ ਦੀਆ ਕੀਮਤਾਂ 2 ਗੁਣਾ ਵਧੀਆਂ ਹਨ ਪਰ ਸਰਕਾਰ ਦੁਆਰਾ ਆਮਦਨੀ ‘ਚ ਕਿਸੇ ਤਰ੍ਰਾ ਦਾ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਹੈ। ਇਸ ਲਈ ਸੂਬੇ ਦੇ ਪੈਟਰੋਲ ਪੰਪ ਮਾਲਕਾਂ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਧਿਆਨ ਰੱਖਦੇ ਇਹ ਵੱਡਾ ਫੈਸਲਾ ਲਿਆ ਹੈ ਕਿ ਪੰਜਾਬ ਭਰ ਦੇ ਪੈਟਰੋਲ ਪੰਪ 15 ਦਿਨਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ।
ਦੱਸ ਦਈਏ ਕਿ ਇਹ ਫੈਸਲਾ ਲੁਧਿਆਣਾ ਦੇ ਸਤਲੁਜ ਕਲੱਬ ਵਿਖੇ ਹੋਈ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਦੇ ਵਿੱਚ ਲਿਆ ਗਿਆ ਹੈ।