GTA News Media

Top Info Bar
22.1°C Toronto Loading date...
Punjab

ਵੱਡੀ ਖ਼ਬਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀ ਮਾਰਕੇ ਕਤਲ

ਵੱਡੀ ਖ਼ਬਰ:  ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀ ਮਾਰਕੇ ਕਤਲ
Share this post via:
ਅੰਮ੍ਰਿਤਸਰ ‘ਚ ਅੱਜ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨ ਅਤੇ ਧਰਨੇ ਦੌਰਾਨ ਸੁਧੀਰ ਸੂਰੀ ਨੂੰ ਗੋਲ਼ੀ ਮਾਰੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੂਰੀ ਨੂੰ .30 ਕੈਲੀਬਰ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰੀ ਗਈ ਸੀ। ਸੁਧੀਰ ਸੂਰੀ ਗੋਪਾਲ ਮੰਦਿਰ ਨੇੜੇ ਹੋਏ ਝਗੜੇ ਨੂੰ ਲੈ ਕੇ ਧਰਨੇ ‘ਤੇ ਬੈਠੇ ਸੀ ਤਾਂ ਭੀੜ ‘ਚ ਖੜ੍ਹੇ ਮੁਲਜ਼ਮਾਂ ਨੇ ਸੂਰੀ ਨੇੜੇ ਆ ਕੇ ਗੋਲੀ ਚਲਾ ਦਿੱਤੀ।


Previous Post

Next Post