GTA News Media

Top Info Bar
22.1°C Toronto Loading date...
Canada Crime Punjab

ਸਰੀ ਵਿੱਚ ਦੋ ਪੰਜਾਬੀ ਨੌਜਵਾਨ ਗ੍ਰਿਫਤਾਰ

ਸਰੀ ਵਿੱਚ ਦੋ ਪੰਜਾਬੀ ਨੌਜਵਾਨ ਗ੍ਰਿਫਤਾਰ
Share this post via:

ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਨੂੰ ਸਟੋਰ ਲੁੱਟਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਨੌਜਵਾਨਾਂ ਦੀ ਪਹਿਚਾਣ ਸੁਖਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਦੂਜੀ ਵਾਰਦਾਤ ਵਿੱਚ, ਇੱਕ ਔਰਤ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤ ਕਰਨ ਵਾਲੇ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਕੀਤੀ ਗਈ ਹੈ।

ਸਰੀ ਆਰ.ਸੀ.ਐਮ.ਪੀ. ਮੁਤਾਬਕ, ਇਹ ਵਾਰਦਾਤ ਸੈਕਸ਼ੁਅਲ ਅਸਾਲਟ ਦਾ ਮਾਮਲਾ 91 ਐਵੇਨਿਊ ਦੇ ਨੇੜੇ ਵਾਪਰਿਆ। ਸ਼ੱਕੀ ਵਿਅਕਤੀ ਨੇ 20-25 ਸਾਲ ਦੀ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਔਰਤ ਦੀਆਂ ਚੀਕਾਂ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਿਆ। 20 ਜੁਲਾਈ ਨੂੰ ਸਵੇਰੇ ਵਾਪਰੀ ਇਸ ਘਟਨਾ ਦੇ ਮਾਮਲੇ ਵਿੱਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸਨੂੰ ਸ਼ਰਤਾਂ ਦੇ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਗਈ ਹੈ। ਉਸ ਦੀਆਂ ਤਸਵੀਰਾਂ ਜਨਤਕ ਕਰ ਕੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ।

ਦੂਜੇ ਪਾਸੇ, ਬੈਰੀ ਨੇੜੇ ਐਲਮਵੇਲ ਵਿੱਚ ਸਟੋਰ ਲੁੱਟਣ ਦੇ ਮਾਮਲੇ ਵਿੱਚ ਸੁਖਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਹਿਲਾਂ ਵੀ ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਵਾਰਦਾਤਾਂ ਵਿੱਚ ਦੋਸ਼ੀ ਪਾਏ ਗਏ ਹਨ। ਯਾਰਕ ਰੀਜਨਲ ਪੁਲਿਸ ਨੇ ਦੋਨਾਂ ਨੌਜਵਾਨਾਂ ਤੋਂ 10 ਲੱਖ ਡਾਲਰ ਦਾ ਸਾਜੋ-ਸਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ’ਤੇ ਚੋਰੀ ਅਤੇ ਹੋਰ ਅਪਰਾਧਾਂ ਦੇ ਗੰਭੀਰ ਦੋਸ਼ ਲਾਏ ਗਏ ਹਨ।