GTA News Media

Top Info Bar
22.1°C Toronto Loading date...
Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼
Share this post via:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਇਜਲਾਸ ਦੀ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਜਟ ਦੀ ਸ਼ੁਰੂਆਤ ਵਿੱਚ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਹ ਬਜਟ ਪੇਸ਼ ਕੀਤਾ।

ਗਰੇਵਾਲ ਨੇ ਦਾਅਵਾ ਕੀਤਾ ਕਿ ਇਸ ਬਜਟ ਲਈ ਸੰਗਤ ਦੇ ਸੁਝਾਅ ਵੀ ਸ਼ਾਮਿਲ ਕੀਤੇ ਗਏ ਹਨ। SGPC ਨੇ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਜਿਸ ‘ਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ ਰੁਪਏ ਦਾ ਵੱਖਰਾ ਬਜਟ ਪੇਸ਼ ਕੀਤਾ ਗਿਆ ਹੈ।