GTA News Media

Top Info Bar
22.1°C Toronto Loading date...
Punjab

ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅਕਾਲ ਚਲਾਣਾ

ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅਕਾਲ ਚਲਾਣਾ
Share this post via:

ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਮਿਲੀ ਜਾਣਕਾਰੀ ਮੁਤਾਬਕ ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਜਥੇਦਾਰ ਨੰਦਗੜ੍ਹ ਲੰਮੇ ਸਮੇਂ ਤੋਂ ਬਿਮਾਰ ਸਨ।

ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਗਿਆ।