GTA News Media

Top Info Bar
22.1°C Toronto Loading date...
Punjab

ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
Share this post via:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੇਸ ਵਿੱਚ ਨਿਯਮਤ ਜ਼ਮਾਨਤ ਮਨਜ਼ੂਰ ਕਰ ਲਈ ਹੈ।

ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਜਸਟਿਸ ਸੁਰੇਸ਼ਵਰ ਠਾਕੁਰ ਨੇ ਦੋਵਾਂ ਧਿਰਾਂ ਨੂੰ ਲੰਮਾ ਸਮਾਂ ਸੁਣਨ ਤੋਂ ਬਾਅਦ ਅੱਜ ਪਟੀਸ਼ਨ ਮਨਜ਼ੂਰ ਕਰ ਲਈ।