GTA News Media

Top Info Bar
22.1°C Toronto Loading date...
Punjab

ਸਿਮਰਨਜੀਤ ਮਾਨ ਦੀ ਟਿੱਪਣੀ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਨੇ ਭਗਤ ਸਿੰਘ ਬਾਰੇ ਦਿੱਤਾ ਵਿਵਾਦਤ ਬਿਆਨ

ਸਿਮਰਨਜੀਤ ਮਾਨ ਦੀ ਟਿੱਪਣੀ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਨੇ ਭਗਤ ਸਿੰਘ ਬਾਰੇ ਦਿੱਤਾ ਵਿਵਾਦਤ ਬਿਆਨ
Share this post via:

ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਭਗਤ ਸਿੰਘ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਨੇ ਵੀ ਅਜਿਹਾ ਹੀ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਐੱਸ.ਜੀ.ਪੀ.ਸੀ. ਗੁਰਦੁਆਰਾ ਸਾਹਿਬ ਦੇ ਅਜਾਇਬ ਘਰ ਨੂੰ ਮੰਗ ਪੱਤਰ ਸੌਂਪ ਕੇ ਭਗਤ ਸਿੰਘ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ।

ਮਾਨ ਦੇ ਪੁੱਤਰ ਮਾਨ ਸਿੰਘ ਮਾਨ ਦੇ ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਸਿਆਸਤ ਗਰਮਾ ਗਈ ਹੈ। ਸਿਮਰਨਜੀਤ ਸਿੰਘ ਮਾਨ ਦੇ ਬੇਟੇ ਨੇ ਭਗਤ ਸਿੰਘ ਨੂੰ ਨਾਸਤਿਕ ਦੱਸਦੇ ਹੋਏ ਅਜਾਇਬ ਘਰ ਤੋਂ ਭਗਤ ਸਿੰਘ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ।