GTA News Media

Top Info Bar
22.1°C Toronto Loading date...
Punjab

ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ

ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ
Share this post via:

ਸਾਈਬਰ ਕ੍ਰਾਈਮ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪ੍ਰਸਿੱਧ ਸਿਆਸਤਦਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (MP Simranjit Singh Mann) ਦਾ ਫੇਸਬੁੱਕ ਪੇਜ ਹੈਕ ਕਰ ਲਿਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੇ ਕਰੀਬੀ ਗੁਰਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਇਕ ਚੀਨੀ ਲੜਕੀ ਦੀ ਫੋਟੋ ਪੋਸਟ ਕੀਤੀ ਗਈ ਹੈ। ਸਿਮਰਨਜੀਤ ਸਿੰਘ ਮਾਨ, ਸੰਗਰੂਰ ਤੋਂ ਲੋਕ ਸਭਾ ਮੈਂਬਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਨ। ਹਾਲਾਂਕਿ ਉਨ੍ਹਾਂ ਦਾ ਫੇਸਬੁੱਕ ਪੇਜ ਕਿਸ ਨੇ ਹੈਕ ਕੀਤਾ ਹੈ ਅਤੇ ਇਸ ਕਾਰਨਾਮੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਕੀ ਮਨਸ਼ਾ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ, ਇਹ ਜਾਂਚ ਦਾ ਵਿਸ਼ਾ ਹੈ।