GTA News Media

Top Info Bar
22.1°C Toronto Loading date...
Punjab

ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਤਬੀਅਤ, ਹਸਪਤਾਲ ਕਰਵਾਇਆ ਦਾਖਲ

ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਤਬੀਅਤ, ਹਸਪਤਾਲ ਕਰਵਾਇਆ ਦਾਖਲ
Share this post via:

ਪਟਿਆਲਾ: ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ  ਦੀ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਾਨ ਦੀ ਕੋਰੋਨਾ ਰਿਪੋਰਟ ਮੰਗਲਵਾਰ ਨੂੰ ਪਾਜ਼ੇਟਿਵ  ਪਾਈ ਗਈ, ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਸੰਗਰੂਰ ਉਪ ਚੋਣ ਦੇ ਨਤੀਜਿਆਂ ਵਾਲੇ ਦਿਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖੁਦ ਆਪਣੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਸੀ।