GTA News Media

Top Info Bar
22.1°C Toronto Loading date...
Punjab

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ 3 ਮੈਂਬਰੀ ਐਸਆਈਟੀ ਦਾ ਗਠਨ

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ 3 ਮੈਂਬਰੀ ਐਸਆਈਟੀ ਦਾ ਗਠਨ
Share this post via:

ਪੰਜਾਬ ਦੇ ਡੀ. ਜੀ. ਪੀ. ਨੇ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਇਸ ਟੀਮ ਦੀ ਅਗਵਾਈ ਏ.ਡੀ. ਜੀ. ਪੀ ਅਤੇ ਡਾਇਰੈਕਟਰ ਬਿਰੋ ਆਫ਼ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਕਰ ਰਹੇ ਹਨ।

ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਅਤੇ ਐਸ. ਐਸ. ਪੀ. ਤਰਨ ਤਾਰਨ ਹਰਵਿੰਦਰ ਸਿੰਘ ਇਸ ਕਮੇਟੀ ਦੇ ਮੈਂਬਰ ਹੋਣਗੇ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਸੀ ਕਿ ਲਖਬੀਰ ਨੂੰ ਸਿੰਘੂ ਬਾਰਡਰ ‘ਤੇ ਵਰਗਲਾ ਕੇ ਲਿਜਾ ਕੇ ਫਿਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਹੁਣ S. I.T. ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਕਿਸ ਨਾਲ ਲਖਬੀਰ ਸਿੰਘੂ ਬਾਰਡਰ ‘ਤੇ ਗਿਆ।