GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ
Share this post via:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿੱਚੋਂ ਕਈਆਂ ਤੋਂ NCB ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ। ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਕਤਲ ਕੇਸ ਵਿੱਚ ਹੁਣ ਸੰਗੀਤ ਜਗਤ ਦੇ ਮਸ਼ਹੂਰ ਨਾਮ ਬੱਬੂ ਮਾਨ ਦਾ ਨਾਮ ਸਾਹਮਣੇ ਆਇਆ ਹੈ।

ਬੱਬੂ ਮਾਨ ਨੂੰ ਪੁਲਿਸ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਹੈ। ਪੁਲਿਸ ਹੁਣ ਬੱਬੂ ਮਾਨ ਤੋਂ ਕੀ ਪੁੱਛਗਿੱਛ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਕਤਲ ਕੇਸ ਵਿੱਚ ਗਾਇਕਾ ਅਫਸਾਨਾ ਖਾਨ ਅਤੇ ਮਨਕੀਰਤ ਔਲਖ ਸਮੇਤ ਕਈ ਹੋਰ ਵੱਡੇ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।