GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਕਤਲ ਕੇਸ : ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਧਿਕਾਰੀ

ਸਿੱਧੂ ਮੂਸੇਵਾਲਾ ਕਤਲ ਕੇਸ : ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਧਿਕਾਰੀ
Share this post via:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਜਾਂਚ ਅਧਿਕਾਰੀ ਨੂੰ ਅਚਾਨਕ ਬਦਲ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ।

ਕਿਉਂਕਿ ਉਸ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਪੁਲਸ ਨੂੰ ਉਸ ਦੀ ਸੁਰੱਖਿਆ ਅਤੇ ਥਾਣੇ ਦੀ ਚੌਕੀ ਵਧਾਉਣੀ ਪਈ। ਅੰਗਰੇਜ਼ ਸਿੰਘ ਹੁਣ ਬੁਢਲਾਡਾ ਥਾਣੇ ਦੇ ਐਸਐਚਓ ਵਜੋਂ ਤਾਇਨਾਤ ਹਨ। ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।