GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਦੀ ‘ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਪੁੱਜੇ ਲੋਕ

ਸਿੱਧੂ ਮੂਸੇਵਾਲਾ ਦੀ ‘ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਪੁੱਜੇ ਲੋਕ
Share this post via:

ਮਾਨਸਾ : ਕੜਾਕੇ ਦੀ ਗਰਮੀ ਦੇ ਬਾਵਜੂਦ ਇੱਥੋਂ ਦੀ ਅਨਾਜ ਮੰਡੀ ਵਿਖੇ ਸਿੱਧੂ ਮੂਸੇਵਾਲਾ ਦੇ ਅੰਤਮ ਅਰਦਾਸ ਅਤੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਲੋਕ ਪੁੱਜੇ।

ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਟੀ-ਸ਼ਰਟਾਂ ਪਹਿਨ ਕੇ ਅਤੇ ਪੱਗਾ ਬੰਨ ਕੇ ਮਾਨਸਾ ਵਿਖੇ ਲੱਖਾਂ ਲੋਕ ਉਸਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਇਕੱਠੇ ਹੋਏ ।

ਇਸ ਤੋਂ ਇਲਾਵਾ ਕਈ ਕਲਾਕਾਰ ਵੀ ਇਸ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।

ਕਈ ਲੋਕਾਂ ਨੇ ’29 ਮਈ ਨੂੰ ਕਾਲਾ ਦਿਵਸ’ ਅਤੇ ‘ਮੂਸੇਵਾਲਾ ਅਮਰ ਰਹੇ’ ਦੇ ਪੋਸਟਰ ਵੀ ਚੁੱਕੇ ਹੋਏ ਸਨ ਅਤੇ ‘ਮੂਸੇਵਾਲਾ ਲਈ ਇਨਸਾਫ਼’ ਦੀ ਮੰਗ ਕਰ ਰਹੇ ਸਨ ।ਕਈਆਂ ਨੇ ਉਸ ਦੀਆਂ ਤਸਵੀਰਾਂ ਵਾਲੇ ਝੰਡੇ ਚੁੱਕੇ ਹੋਏ ਸਨ।

ਸੋਨੀਪਤ ਤੋਂ ਆਏ ਮੂਸੇਵਾਲਾ ਦੇ ਪ੍ਰਸ਼ੰਸਕ ਰਣਜੀਤ ਸਿੰਘ ਨੇ ਕਿਹਾ: “ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਸਿੱਧੂ ਮੂਸੇਵਾਲਾ ਨਹੀਂ ਰਿਹਾ।” ਉਹ ਇਸ ਗੱਲੋਂ ਦੁਖੀ ਸੀ ਕਿ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਅੰਤਿਮ ਅਰਦਾਸ ਵਿੱਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 29 ਮਈ ਦਾ ਦਿਨ ਮੇਰੇ ਲਈ ਸਭ ਤੋਂ ਦੁਖਦਾਈ ਦਿਨ ਸੀ।