ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ; ਮੋਹਾਲੀ ਦੇ ਨਿੱਜੀ ਹਸਪਤਾਲ ’ਚ ਕਰਵਾਇਆ ਦਾਖ਼ਲ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਕਾਰਨ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।