GTA News Media

Top Info Bar
22.1°C Toronto Loading date...
Punjab

ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ

ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ
Share this post via:

ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਕਤਲ ਤੋਂ ਬਾਅਦ ਅੰਮ੍ਰਿਤਸਰ ‘ਚ ਲਗਾਤਾਰ ਮਾਹੌਲ ਖਰਾਬ ਹੋ ਰਿਹਾ ਹੈ। ਸੁਧੀਰ ਸੂਰੀ ਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਦਾ ਸਸਕਾਰ ਕੀਤਾ ਜਾਵੇ ਪਰ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ਅਤੇ ਹਿੰਦੂ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਅਸੀਂ ਸਸਕਾਰ ਨਹੀਂ ਕਰਾਂਗੇ।

ਇਹਨਾਂ ਮੰਗਾਂ ‘ਚ ਉਨ੍ਹਾਂ ਕਿਹਾ ਕਿ ਇਕ ਤਾਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਦੂਸਰਾ ਉਕਤ ਪੁਲਸ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜੇ ਪੁਲਸ ਪਰਿਵਾਰ ਦੀਆਂ ਇਹ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਸੁਧੀਰ ਸੂਰੀ ਦਾ ਸਸਕਾਰ ਕਰਨਗੇ ਨਹੀਂ ਤਾਂ ਸੂਰੀ ਦੇ ਘਰ ਦੇ ਬਾਹਰ ਬੈਠ ਕੇ ਇਸੇ ਤਰੀਕੇ ਹੀ ਪ੍ਰਦਰਸ਼ਨ ਜਾਰੀ ਰਹੇਗਾ।