GTA News Media

Top Info Bar
22.1°C Toronto Loading date...
Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਨੇ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼

ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਨੇ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼
Share this post via:

ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਿਅਕਤੀ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਭੀੜ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਜਾਣਕਾਰੀ ਅਨੁਸਾਰ ਸ਼ਾਮ ਸਮੇਂ ਜਦੋਂ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਹੋ ਰਿਹਾ ਸੀ ਤਾਂ ਇਕ ਵਿਅਕਕਤੀ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋ ਗਿਆ। ਇਸ ਮੌਕੇ ਤੇ ਉਸ ਨੇ ਪ੍ਰਕਾਸ਼ ਅਸਥਾਨ ਵਾਲੇ ਖੇਤਰ ‘ਚ ਜਾ ਕੇ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ। ਸੇਵਾਦਾਰਾਂ ਨੇ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਇਸ ਤੋਂ ਬਾਅਦ ਜਦੋਂ ਉਸ ਨੂੰ ਬਾਹਰ ਲਿਜਾਇਆ ਗਿਆ ਤਾਂ ਮੌਕੇ ਉਤੇ ਇਕੱਠੇ ਹੋਈ ਭੀੜ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।