GTA News Media

Top Info Bar
22.1°C Toronto Loading date...
Punjab

ਹੋਲੇ ਮਹੱਲੇ ‘ਤੇ ਗਏ 2 ਨੌਜਵਾਨ ਦਰਿਆ ‘ਚ ਡੁੱਬੇ

ਹੋਲੇ ਮਹੱਲੇ ‘ਤੇ ਗਏ 2 ਨੌਜਵਾਨ ਦਰਿਆ ‘ਚ ਡੁੱਬੇ
Share this post via:

 ਜ਼ਿਲਾ ਕਪੂਰਥਲਾ ਦੇ ਦੋ ਨੌਜਵਾਨਾਂ ਦੀ ਹੋਲਾ ਮਹੱਲਾ ਮੌਕੇ ਦਰਿਆ ‘ਚ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ‘ਚੋਂ ਇਕ ਦੀ ਲਾਸ਼ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਿਆ ਗਿਆ, ਜਦਕਿ ਦੂਜੇ ਦੀ ਭਾਲ ਜਾਰੀ ਹੈ।  ਮਿਲੀ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਮਪੁਰਾ ਕਪੂਰਥਲਾ ਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਈਬਨ ਜ਼ਿਲ੍ਹਾ ਕਪੂਰਥਲਾ ਹੋਲਾ ਮਹੱਲਾ ਲਈ ਆਨੰਦਪੁਰ ਸਾਹਿਬ ਗਏ ਸਨ। ਇਕ ਹੋਰ ਦੋਸਤ ਕੰਵਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਦੋਵੇਂ ਨੌਜਵਾਨ ਬਾਥਰੂਮ ਗਏ, ਦਰਿਆ ਜਾ ਕੇ ਉਹ ਹੱਥ ਧੋਣ ਲੱਗੇ ਤਾਂ ਅਚਾਨਕ ਸਿਮਰਨ ਸਿੰਘ ਦਾ ਪੈਰ ਤਿਲਕ ਗਿਆ ਅਤੇ ਉਹ ਦਰਿਆ ‘ਚ ਡਿੱਗ ਗਿਆ। ਜਿਸ ਨੂੰ ਬਚਾਉਣ ਲਈ ਉਸ ਦਾ ਸਾਥੀ ਬੀਰ ਸਿੰਘ ਨੇ ਛਾਲ ਮਾਰੀ ਪਰ ਉਹ ਵੀ ਉਸ ਦੇ ਨਾਲ ਡੁੱਬ ਗਿਆ।

ਮੌਕੇ ‘ਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਬਾਹਰ ਕੱਢ ਲਿਆ ਹੈ ਜਦੋਂ ਕਿ ਬੀਰ ਸਿੰਘ ਦੀ ਤਲਾਸ਼ ਜਾਰੀ ਹੈ। ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਦੋਵਾਂ ਪਰਿਵਾਰਾਂ ਦੇ ਰਿਸ਼ਤੇਦਾਰ ਮੌਕੇ ‘ਤੇ ਪਹੁੰਚ ਗਏ ਹਨ। ਇਸ ਘਟਨਾ ਨੂੰ ਲੈ ਕੇ ਦੋਵਾਂ ਘਰਾਂ ‘ਚ ਸੋਗ ਦੀ ਲਹਿਰ ਹੈ।