GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ: ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ ₹1000 |

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ: ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ ₹1000 |
Share this post via:

Mawan Dhian Yojna: ਪੰਜਾਬ ਦੀਆਂ ਮਹਿਲਾਵਾਂ ਨੂੰ ₹1000 |

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਇੱਕ ਵੱਡੀ ਸਕੀਮ ਲਿਆਂਦੀ ਜਾ ਰਹੀ ਹੈ। ਸਰਕਾਰ ਜਲਦੀ ਹੀ Mawan Dhian-Yojna ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਦੇ ਤਹਿਤ ਪੰਜਾਬ ਦੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਮਦਦ ਦਿੱਤੀ ਜਾਵੇਗੀ।

ਇਸ Mawan Dhian Yojna ਦੇ ਤਹਿਤ ਪੰਜਾਬ ਸਰਕਾਰ ਹਰ ਯੋਗ ਮਹਿਲਾ ਦੇ ਬੈਂਕ ਖਾਤੇ ਵਿੱਚ ₹1000 ਪ੍ਰਤੀ ਮਹੀਨਾ ਸਿੱਧਾ ਟ੍ਰਾਂਸਫਰ ਕਰੇਗੀ। ਇਸ ਦੇ ਨਾਲ ਹੀ SC ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾਵੇਗੀ।

ਸਰਕਾਰ ਮੁਤਾਬਕ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਇਸ Mawan Dhian Yojna ਲਈ ਅਪਲਾਈ ਕਰ ਸਕਦੀ ਹੈ। ਹਾਲਾਂਕਿ ਮੌਜੂਦਾ ਜਾਂ ਪੁਰਾਣੇ ਪੱਕੇ ਸਰਕਾਰੀ ਕਰਮਚਾਰੀ, ਮੌਜੂਦਾ ਜਾਂ ਸਾਬਕਾ MP/MLA ਅਤੇ ਆਮਦਨ ਕਰ ਭਰਨ ਵਾਲੀਆਂ ਮਹਿਲਾਵਾਂ ਇਸ ਯੋਜਨਾ ਲਈ ਯੋਗ ਨਹੀਂ ਹੋਣਗੀਆਂ।

ਇਸ ਤੋਂ ਇਲਾਵਾ, ਜਿਹੜੀਆਂ ਮਹਿਲਾਵਾਂ ਪਹਿਲਾਂ ਹੀ ਬੁੱਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਜਾਂ ਅਪਾਹਜਤਾ ਪੈਨਸ਼ਨ ਵਰਗੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੀਆਂ ਹਨ, ਉਹ ਵੀ Mawan Dhian Yojna ਦਾ ਫਾਇਦਾ ਲੈ ਸਕਣਗੀਆਂ।

ਸਰਕਾਰ ਦੇ ਅਨੁਸਾਰ, ਇਸ ਯੋਜਨਾ ਨਾਲ ਪੰਜਾਬ ਦੀਆਂ ਲਗਭਗ 97 ਫੀਸਦੀ ਬਾਲਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜੋ ਕਿ ਦੇਸ਼ ਦੇ ਕਿਸੇ ਵੀ ਰਾਜ ਵਿੱਚ ਸਭ ਤੋਂ ਵੱਡੀ ਕਵਰੇਜ ਮੰਨੀ ਜਾ ਰਹੀ ਹੈ। Mawan Dhian Yojna ਨੂੰ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।