GTA News Media

Top Info Bar
22.1°C Toronto Loading date...
Punjab

ਪੰਜਾਬੀ ਗਾਇਕ Rajvir Jawanda ਦੇ ਨਾਲ ਹੋਇਆ ਭਿਆਨਕ ਹਾਦਸਾ, ਹਾਲਤ ਬਹੁਤ ਗੰਭੀਰ

ਪੰਜਾਬੀ ਗਾਇਕ Rajvir Jawanda ਦੇ ਨਾਲ ਹੋਇਆ ਭਿਆਨਕ ਹਾਦਸਾ, ਹਾਲਤ ਬਹੁਤ ਗੰਭੀਰ
Share this post via:
ਪੰਜਾਬੀ ਗਾਇਕ Rajvir Jawanda ਦੀ ਹਾਲਤ ਬਹੁਤ ਗੰਭੀਰ- gtanewsmedia

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਵੱਡਾ ਅਪਡੇਟ ਸਾਹਮਣੇ ਆਇਆ ਹੈ। Rajvir Jawanda Health Update ਮੁਤਾਬਕ, ਉਹ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਹਨ। ਹਸਪਤਾਲ ਵੱਲੋਂ ਜਾਰੀ ਕੀਤੇ ਮੈਡੀਕਲ ਬੁਲੇਟਿਨ ਅਨੁਸਾਰ, ਰਾਜਵੀਰ ਜਵੰਦਾ ਦੀ ਹਾਲਤ ਬਹੁਤ ਹੀ ਗੰਭੀਰ ਹੈ।

ਦਰਅਸਲ, ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ। ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗਣ ਨਾਲ ਉਹਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਰੈਫਰ ਕੀਤਾ ਗਿਆ।

ਫੋਰਟਿਸ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ Rajvir Jawanda Health Update ਵਿੱਚ ਉਨ੍ਹਾਂ ਨੂੰ 27 ਸਤੰਬਰ ਨੂੰ ਦੁਪਹਿਰ 1:45 ਵਜੇ ਬਹੁਤ ਹੀ ਗੰਭੀਰ ਹਾਲਤ ਵਿੱਚ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ। ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮ ਨੇ ਵਿਆਪਕ ਜਾਂਚਾਂ ਤੋਂ ਬਾਅਦ ਉਨ੍ਹਾਂ ਨੂੰ ਐਡਵਾਂਸਡ ਲਾਈਫ ਸਪੋਰਟ ’ਤੇ ਰੱਖਿਆ।

ਇਸ ਵੇਲੇ Rajvir Jawanda Health Update ਦੱਸਦਾ ਹੈ ਕਿ ਗਾਇਕ ਵੈਂਟੀਲੇਟਰ ਸਪੋਰਟ ’ਤੇ ਹਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

Check here latest News: Click here

Get Latest News on Facebook, Instagram and YouTube: