GTA News Media

Top Info Bar
22.1°C Toronto Loading date...
Toronto/GTA

ਬਰੈਂਪਟਨ: ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ: ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
Share this post via:

ਪੰਜਾਬ ਤੋਂ ਚੰਗੇ ਭਵਿੱਖ ਲਈ ਵਿਦੇਸ਼ ਆਏ ਨੌਜਵਾਨਾਂ ਦੀਆਂ ਮੌਤਾਂ ਦੀ ਖਬਰ ਅਕਸਰ ਹੀ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇੱਕ ਹੋਰ ਖ਼ਬਰ ਹੈ। ਜਾਣਕਾਰੀ ਅਨੁਸਾਰ ਜਲਾਲਾਬਾਦ ਨਿਵਾਸੀ ਰਾਜੇਸ਼ ਕੁਮਾਰ ਦੀ ਬਰੈਂਪਟਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਾਜੇਸ਼ (26) ਕਰੀਬ 2 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਆਇਆ ਸੀ। ਉਹ ਇਸ ਸਮੇਂ ਬਰੈਂਪਟਨ ਵਿੱਚ ਪੜ੍ਹ ਰਹੇ ਸਨ,  ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਰਾਜੇਸ਼ ਦੀ ਮੌਤ ਹੋ ਗਈ।