GTA News Media

Top Info Bar
22.1°C Toronto Loading date...
Toronto/GTA

ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ
Share this post via:

5 ਜਨਵਰੀ ਦਿਨ ਵੀਰਵਾਰ ਨੂੰ ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ, ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਭਾਸ਼ਨ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦਾ ਸੰਸਾਰ ਨੂੰ ‘ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ’ ਦੇ ਸੁਨੇਹੇ ਬਾਰੇ ਚਾਨਣਾ ਪਾਇਆ। ਗੁਰੂ ਜੀ ਨੇ ਧਰਮ ਯੁੱਧ ਕਰਕੇ ਸਦੀਆਂ ਤੋਂ ਲਿਤਾੜੇ ਜਾ ਰਹੇ ਲੋਕਾਂ ਦੇ ਗਲਾਂ ਚੋਂ ਗੁਲਾਮੀ ਦਾ ਫੰਧਾ ਲਾਹਿਆ। ਗੁਰੂ ਜੀ ਨੇ ਸੰਤ ਸਿਪਾਹੀ ਦੀ ਪ੍ਰੰਪਰਾ ਚਲਾ ਕੇ ਇੱਕ ਸੁਧਰੇ ਹੋਏ ਸਮਾਜ ਦੀ ਸਿਰਜਨਾ ਕੀਤੀ ਜਿਸ ਵਿੱਚ ਬੋਧ ਗਿਆਨ ਨਾਲੋਂ ਅਸਲੀ ਜੀਵਨ ਵਿੱਚ ਵਿਚਰਨ ਲਈ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਨਾਉਣਾ ਜਰੂਰੀ ਸਮਝਿਆ। ਪ੍ਰੋਗਰਾਮ ਦੀਆਂ ਸਾਰੀਆਂ ਸੇਵਾਵਾਂ ਵਿਦਿਆਰਥੀਆਂ ਵੱਲੋਂ ਹੀ ਨਿਭਾਈਆਂ ਗਈਆਂ। ਕਲਾਸਾਂ ਵਿੱਚ ਅਧਿਆਪਕਾਂ ਵੱਲੋਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਨੁਸਾਰ ਆਪਣੇ ਜੀਵਨ ਨੂੰ ਕਿਸ ਤਰ੍ਹਾਂ ਢਾਲਣਾ ਹੈ। ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਵਿਖੇ ਸਾਰੇ ਸਿੱਖ ਇਤਿਹਾਸਕ ਦਿਹਾੜੇ ਸਕੂਲ ਦੇ ਵਿਿਦਆਰਥੀ ਰਲ ਮਿਲ ਕੇ ਮਨਾਉਂਦੇ ਹਨ। ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਵੱਲੋਂ ਸਮੂਹ ਜਗਤ ਨੂੰ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਹੋਵੇ ਜੀ!