GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ: ਅਪਾਰਟਮੈਂਟ ਬਿਲਡਿੰਗ ‘ਚ ਅੱਗ ਲੱਗਣ ਕਾਰਨ 1 ਦੀ ਮੌਤ, 2 ਗੰਭੀਰ ਹਾਲਤ ‘ਚ

ਟੋਰਾਂਟੋ: ਅਪਾਰਟਮੈਂਟ ਬਿਲਡਿੰਗ ‘ਚ ਅੱਗ ਲੱਗਣ ਕਾਰਨ 1 ਦੀ ਮੌਤ, 2 ਗੰਭੀਰ ਹਾਲਤ ‘ਚ
Share this post via:

ਟੋਰਾਂਟੋ ਦੇ ਕੈਬੇਟਾਊਨ ਨੇਬਰਹੁੱਡ (Cabbagetown neighbourhood) ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ  ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਵਿਅਕਤੀ ਗੰਭੀਰ ਹਾਲਤ ਵਿੱਚ ਹਨ। ਟੋਰਾਂਟੋ ਫਾਇਰ ਨੇ ਮੰਗਲਵਾਰ ਨੂੰ ਦੁਪਹਿਰ 1 ਵਜੇ ਤੋਂ ਥੋੜ੍ਹੀ ਦੇਰ ਬਾਅਦ, ਸ਼ੇਰਬੋਰਨ ਸਟਰੀਟ ਦੇ ਨੇੜੇ 319 ਡੰਡਾਸ ਸਟਰੀਟ ਈਸਟ ਵਿਖੇ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ।

ਪਹੁੰਚਣ ‘ਤੇ ਫਾਇਰਫਾਈਟਰਜ਼ ਨੇ ਕਈ ਲੋਕਾਂ ਨੂੰ ਅੱਗ ਵਿਚੌਂ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਬਚਾਉਣ ਵਿੱਚ ਕਾਮਯਾਬ ਰਹੇ ਜਦਕਿ ਇੱਕ ਪੁਰਸ਼ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਅਤੇ ਉਸਨੂੰ ਬਾਅਦ ਵਿੱਚ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ ਅਤੇ ਦੋ ਹੋਰ ਵਿਅਕਤੀ ਗੰਭੀਰ ਹਾਲਤ ਵਿੱਚ ਹਨ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਮ੍ਰਿਤਕ 40 ਸਾਲਾਂ ਦਾ ਵਿਅਕਤੀ ਹੈ ਅਤੇ ਇੱਕ 70 ਸਾਲਾਂ ਵਿਅਕਤੀ ਦੀ ਹਾਲਤ ਗੰਭੀਰ ਹੈ।

ਜਾਣਕਾਰੀ ਅਨੁਸਾਰ, ਦੋ ਫਾਇਰਫਾਈਟਜ਼ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।