GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ: ਅਪਾਰਟਮੈਂਟ ਬਿਲਡਿੰਗ ‘ਚ ਹੋਈ ਲੜਾਈ ਤੋਂ ਬਾਅਦ ਵਿਅਕਤੀ ਦੀ ਮੌਤ

ਟੋਰਾਂਟੋ: ਅਪਾਰਟਮੈਂਟ ਬਿਲਡਿੰਗ ‘ਚ ਹੋਈ ਲੜਾਈ ਤੋਂ ਬਾਅਦ ਵਿਅਕਤੀ ਦੀ ਮੌਤ
Share this post via:

ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਟੋਰਾਂਟੋ ਦੀ ਇੱਕ ਅਪਾਰਟਮੈਂਟ ਬਿਲਡਿੰਗ ‘ਚ ਲੜਾਈ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ 9 ਵਜੇ ਤੋਂ ਬਾਅਦ ਡਫਰਿਨ ਸਟ੍ਰੀਟ ਦੇ ਪੂਰਬ ਵਿਚ ਲਿਸਗਰ ਸਟ੍ਰੀਟ ਅਤੇ ਕਵੀਨ ਸਟ੍ਰੀਟ ਵੈਸਟ ਦੇ ਖੇਤਰ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਲੜਾਈ ਹੋ ਗਈ।

ਪੁਲਿਸ ਨੇ ਕਿਹਾ ਕਿ ਪਹੁੰਚਣ ਤੇ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ‘ਚ ਪਾਇਆ ਅਤੇ ਥੋੜ੍ਹੀ ਦੇਰ ਬਾਅਦ ਉਸਨੂੰ ਘਟਨਾ ਸਥਾਨ ‘ਤੇ ਮ੍ਰਿਤਕ ਘੋਸ਼ਿਤ ਕੀਤਾ ਗਿਆ। ਪੁਲਿਸ ਨੇ ਪੀੜਤ ਦੀ ਉਮਰ ਜਾਂ ਲਿੰਗ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲਿਸ ਨੇ  ਦੱਸਿਆ ਕਿ ਇਸ ਘਟਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।