GTA News Media

Top Info Bar
22.1°C Toronto Loading date...
Toronto/GTA

ਬਰੈਂਪਟਨ: 21 ਸਾਲਾ ਪਵਨਪ੍ਰੀਤ ਕੌਰ ਦੇ ਕਤਲ ਮਾਮਲੇ ’ਚ ਪੰਜਾਬੀ ਨੌਜਵਾਨ ਵਿਰੁਧ ਵਾਰੰਟ ਜਾਰੀ

ਬਰੈਂਪਟਨ: 21 ਸਾਲਾ ਪਵਨਪ੍ਰੀਤ ਕੌਰ ਦੇ ਕਤਲ ਮਾਮਲੇ ’ਚ ਪੰਜਾਬੀ ਨੌਜਵਾਨ ਵਿਰੁਧ ਵਾਰੰਟ ਜਾਰੀ
Share this post via:

ਮਿਸੀਸਾਗਾ ‘ਚ 21 ਸਾਲਾ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ 30 ਸਾਲਾ ਧਰਮ ਸਿੰਘ ਧਾਲੀਵਾਲ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ  ਹੈ। ਇਸ ਦੀ ਜਾਣਕਰੀ ਪੀਲ ਰੀਜਨਲ ਪੁਲਿਸ ਵਲੋਂ ਸਾਂਝੀ ਕੀਤੀ ਗਈ ਹੈ। ਪੀਲ ਪੁਲਿਸ ਅਤੇ ਹੋਮੀਸਾਈਡ ਇਨਵੈਸਟੀਗੇਸ਼ਨ ਬਿਊਰੋ ਨੇ ਫਸਟ ਡਿਗਰੀ ਮਰਡਰ ਦੇ ਜੁਰਮ ਲਈ  ਧਰਮ ਸਿੰਘ ਧਾਲੀਵਾਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ।

ਦਸ ਦਈਏ ਕਿ  ਪਵਨਪ੍ਰੀਤ ਕੌਰ ਕੈਨੇਡਾ ਦੇ ਬ੍ਰਿਟਿਆਨੀਆ ਰੋਡ ਅਤੇ ਕ੍ਰੈਡਿਟਵਿਉ ਰੋਡ ’ਤੇ ਸਥਿਤ ਇਕ ਗੈਸ ਸਟੇਸ਼ਨ ‘ਤੇ ਕੰਮ ਕਰਦੀ ਸੀ। ਪਵਨਪ੍ਰੀਤ 18 ਸਾਲ ਦੀ ਉਮਰ ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਈ ਸੀ। ਉਹ  ਲੁਧਿਆਣਾ ਦੇ ਪਿੰਡ ਕਲਾੜ ਦੀ ਰਹਿਣ ਵਾਲੀ ਸੀ। 3 ਦਸੰਬਰ 2022 ਨੂੰ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਮਦਦ ਕਰਨ ਦੇ ਇਲਜ਼ਾਮ ਤਹਿਤ ਦੋ 25 ਸਾਲਾ ਪ੍ਰਿਤਪਾਲ ਧਾਲੀਵਾਲ ਅਤੇ 50 ਸਾਲਾ ਅਮਰਜੀਤ ਧਾਲੀਵਾਲ ਨੂੰ 18 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।