GTA News Media

Top Info Bar
22.1°C Toronto Loading date...
Toronto/GTA

Scarborough: ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ, ਤਿੰਨ ਜ਼ਖਮੀ

Scarborough: ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ, ਤਿੰਨ ਜ਼ਖਮੀ
Share this post via:

ਸੋਮਵਾਰ ਸਵੇਰੇ ਸਕਾਰਬੋਰੋ ਵਿੱਚ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 11 ਵਜੇ ਤੋਂ ਪਹਿਲਾਂ ਬ੍ਰਿਮਲੇ ਰੋਡ ਅਤੇ ਲਾਰੈਂਸ ਐਵੇਨਿਊ ਨੇੜੇ ਵਾਪਰਿਆ।

ਪੁਲਸ ਦਾ ਕਹਿਣਾ ਹੈ ਕਿ ਇਸ ਟੱਕਰ ਕਾਰਨ ਇਕ ਵਾਹਨ ਸੜਕ ਤੋਂ ਉਤਰ ਕੇ ਖੇਤ ਵਿਚ ਜਾ ਡਿੱਗਾ। ਇਕ ਪੀੜਤ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਬਾਕੀ ਤਿੰਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਲਈ ਚੌਰਾਹੇ ਨੂੰ ਬੰਦ ਕਰ ਦਿੱਤਾ ਗਿਆ ਹੈ।