Punjab Rain Alert- ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 6-7 ਅਕਤੂਬਰ ਲਈ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿਚ ਵਾਧੂ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਮੁੱਖ ਇੰਜਨੀਅਰਾਂ ਨੇ ਮੌਸਮ ਵਿਭਾਗ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਹੜ੍ਹ ਸਥਿਤੀ ਉੱਤੇ ਚਰਚਾ ਕੀਤੀ।
ਮੌਸਮ ਵਿਭਾਗ ਅਨੁਸਾਰ, ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀਭਰਿਆ ਰਹਿ ਸਕਦਾ ਹੈ। ਪਿਛਲੇ 80 ਸਾਲਾਂ ਵਿੱਚ ਕਦੇ ਵੀ ਐਨੀ ਭਾਰੀ ਬਾਰਿਸ਼ ਦਰਜ ਨਹੀਂ ਕੀਤੀ ਗਈ ਜਿੰਨੀ ਇਸ ਵਾਰੀ ਹੋਣ ਦੀ ਸੰਭਾਵਨਾ ਹੈ। 4 ਅਕਤੂਬਰ ਦੀ ਰਾਤ ਤੋਂ ਬਾਰਿਸ਼ ਸ਼ੁਰੂ ਹੋਵੇਗੀ, ਜਦੋਂਕਿ 6 ਤੇ 7 ਅਕਤੂਬਰ ਨੂੰ 110 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਣ ਦਾ ਅਨੁਮਾਨ ਹੈ।
⚠️ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ
ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਠਿੰਡਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣ ਸਕਦੀ ਹੈ।
🌧️ ਹੋਰ ਰਾਜ ਵੀ ਪ੍ਰਭਾਵਿਤ
IMD ਅਨੁਸਾਰ, 3 ਤੋਂ 8 ਅਕਤੂਬਰ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਇਹ ਮੀਂਹ ਹੋ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਅਪੀਲ ਕੀਤੀ ਹੈ।
Check here latest News: Click here
Get Latest News on Facebook, Instagram and YouTube: