GTA News Media

Top Info Bar
22.1°C Toronto Loading date...
World

ਪਾਕਿਸਤਾਨ ‘ਤੇ ਈਰਾਨ ਦੇ ਹਮਲੇ ਦੀ ਅਮਰੀਕੀ ਰਾਸ਼ਟਰਪਤੀ ਨੇ ਕੀਤੀ ਆਲੋਚਨਾ

ਪਾਕਿਸਤਾਨ ‘ਤੇ ਈਰਾਨ ਦੇ ਹਮਲੇ ਦੀ ਅਮਰੀਕੀ ਰਾਸ਼ਟਰਪਤੀ ਨੇ ਕੀਤੀ ਆਲੋਚਨਾ
Share this post via:

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਪਾਕਿਸਤਾਨ ‘ਤੇ ਹਮਲਾ ਕਰਨ ਲਈ ਈਰਾਨ ਦੀ ਆਲੋਚਨਾ ਕੀਤੀ ਹੈ। ਆਲੋਚਨਾ ਕਰਦੇ ਹੋਏ ਬਾਈਡੇਨ ਨੇ ਕਿਹਾ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਝੜਪਾਂ ਤੋਂ ਪਤਾ ਲੱਗਦਾ ਹੈ ਕਿ ਈਰਾਨ ਨੂੰ ਖੇਤਰ ਵਿਚ ਪਸੰਦ ਨਹੀਂ ਕੀਤਾ ਜਾਂਦਾ ਹੈ।

ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ, “ਅਮਰੀਕਾ ਈਰਾਨ-ਪਾਕਿਸਤਾਨ ਝੜਪਾਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਪਾਕਿਸਤਾਨ ‘ਤੇ ਹਮਲਾ ਈਰਾਨ ਦੇ ਅਸਥਿਰ ਰਵੱਈਏ ਦੀ ਇਕ ਹੋਰ ਉਦਾਹਰਣ ਹੈ। ਅਸੀਂ ਆਪਣੇ ਪਾਕਿਸਤਾਨੀ ਹਮਰੁਤਬਾ ਦੇ ਸੰਪਰਕ ਵਿੱਚ ਹਾਂ।”

ਇਸ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਵੀ ਈਰਾਨ ਅਤੇ ਪਾਕਿਸਤਾਨ ਵੱਲੋਂ ਇੱਕ-ਦੂਜੇ ਦੀ ਜ਼ਮੀਨ ‘ਤੇ ਕੀਤੇ ਗਏ ਹਵਾਈ ਹਮਲਿਆਂ ਤੋਂ ਬਾਅਦ ਚਿੰਤਾ ਪ੍ਰਗਟਾਈ ਹੈ। ਗੁਟੇਰੇਸ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ, “ਸਕੱਤਰ-ਜਨਰਲ ਈਰਾਨ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਫੌਜੀ ਹਮਲਿਆਂ ਬਾਰੇ ਡੂੰਘੀ ਚਿੰਤਾ ਵਿੱਚ ਹਨ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਤਣਾਅ ਨੂੰ ਹੋਰ ਵਧਣ ਤੋਂ ਰੋਕਣ ਲਈ ਵੱਧ ਤੋਂ ਵੱਧ ਸੰਜਮ ਵਰਤਣ ਦੀ ਅਪੀਲ ਕੀਤੀ।