GTA News Media

Top Info Bar
22.1°C Toronto Loading date...
World

ਪੌੜੀਆਂ ਤੋਂ ਡਿੱਗਣ ਕਾਰਨ ਰੂਸੀ ਰਾਸ਼ਟਰਪਤੀ ਪੁਤਿਨ ਦੀ ਰੀੜ੍ਹ ਦੀ ਹੱਡੀ ‘ਤੇ ਲੱਗੀ ਸੱਟ

ਪੌੜੀਆਂ ਤੋਂ ਡਿੱਗਣ ਕਾਰਨ ਰੂਸੀ ਰਾਸ਼ਟਰਪਤੀ ਪੁਤਿਨ ਦੀ ਰੀੜ੍ਹ ਦੀ ਹੱਡੀ ‘ਤੇ ਲੱਗੀ ਸੱਟ
Share this post via:

ਰੂਸ-ਯੂਕਰੇਨ ਜੰਗ ਦੇ ਵਿਚਕਾਰ, ਇੱਕ ਰਿਪੋਰਟ ਸਾਹਮਣੇ  ਆਈ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪੌੜੀਆਂ ਤੋਂ ਫਿਸਲ ਕੇ ਹੇਠਾਂ ਡਿੱਗ ਗਏ ਹਨ। ਡਿੱਗਣ ਤੋਂ ਬਾਅਦ ਸੁਰੱਖਿਆ ਕਰਮਚਾਰੀ ਤੁਰੰਤ ਉਥੇ ਪਹੁੰਚੇ ਅਤੇ ਉਨ੍ਹਾਂ ਨੂੰ  ਚੁੱਕ ਲਿਆ। ਡਿੱਗਣ  ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਤੇ ਸੱਟ ਲੱਗੀ ਹੈ। ਇਸ ਦੇ ਨਾਲ ਹੀ ਕਈ ਅਖਬਾਰਾਂ ‘ਚ ਇਹ ਵੀ ਚਰਚਾ ਹੈ ਕਿ ਪੁਤਿਨ ਕੈਂਸਰ ਨਾਲ ਜੂਝ ਰਹੇ ਹਨ।

ਬ੍ਰਿਟੇਨ ਦੇ ਇਕ ਅਖਬਾਰ ਦਾ ਦਾਅਵਾ ਹੈ ਕਿ ਪਿਛਲੇ ਮਹੀਨੇ ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼ ਕੈਨਾਲ ਨਾਲ ਮੁਲਾਕਾਤ ਦੌਰਾਨ ਪੁਤਿਨ ਕਾਫੀ ਅਸਹਿਜ ਮਹਿਸੂਸ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਹੱਥ ਵੀ ਕੰਬ ਰਹੇ ਸਨ। ਉਹ ਅੱਖਾਂ ਵੀ ਠੀਕ ਤਰ੍ਹਾਂ ਨਾਲ ਨਹੀਂ ਮਿਲਾ ਸਕ ਰਹੇ ਸਨ। 

ਰਿਪੋਰਟ ‘ਚ ਪੁਤਿਨ ਦੇ ਕਰੀਬੀ ਦੋਸਤਾਂ ਦੇ ਹਵਾਲੇ ਨਾਲ ਵੀ ਕਿਹਾ ਗਿਆ ਹੈ ਕਿ ”ਪੁਤਿਨ ਬਲੱਡ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਸਿਹਤ ਲਗਾਤਾਰ ਘਟਦੀ ਜਾ ਰਹੀ ਹੈ। ਹਾਲਾਂਕਿ, ਹੁਣ ਤੱਕ ਵਲਾਦੀਮੀਰ ਪੁਤਿਨ ਦੀ ਸਿਹਤ ਜਾਂ ਬਿਮਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਵੀ ਪੁਤਿਨ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲ ਚੁੱਕੀਆਂ ਹਨ।