GTA News Media

Top Info Bar
22.1°C Toronto Loading date...
World

ਅਮਰੀਕਾ: ਛੋਟਾ ਜਹਾਜ਼ ਹਾਦਸਾਗ੍ਰਸਤ, ਦੋ ਦੀ ਮੌਤ

ਅਮਰੀਕਾ: ਛੋਟਾ ਜਹਾਜ਼ ਹਾਦਸਾਗ੍ਰਸਤ, ਦੋ ਦੀ ਮੌਤ
Share this post via:

ਅਮਰੀਕਾ ਦੇ ਉਟਾਹ ਵਿੱਚ ਸਾਲਟ ਲੇਕ ਸਿਟੀ ਦੇ ਦੱਖਣ ਵੱਲ ਇਕ ਛੋਟਾ ਜਹਾਜ਼ ਪਹਾੜੀਆਂ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਜਹਾਜ਼ ਵਿੱਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਉਟਾਹ ਕਾਊਂਟੀ ਸ਼ੈਰਿਫ ਦੇ ਸਾਰਜੈਂਟ ਸਪੈਂਸਰ ਕੈਨਨ ਨੇ ਦੱਸਿਆ ਕਿ ਅਣਪਛਾਤੇ ਕਾਰਨਾਂ ਕਰਕੇ ਜਹਾਜ਼ ਹਲਕੀ ਬਰਫ਼ ਨਾਲ ਘਿਰੇ ਪਹਾੜੀ ਖੇਤਰ ‘ਚ ਦਰਖਤਾਂ ਨਾਲ ਟਕਰਾ ਗਿਆ, ਜਿਸ ਕਾਰਨ ਜਹਾਜ਼ ‘ਚ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਜ਼ਖਮੀ ਹੋ ਗਿਆ।

ਬਚਾਅ ਕਰਮਚਾਰੀਆਂ ਨੇ ਜ਼ਖਮੀ ਵਿਅਕਤੀ ਨੂੰ ਮਲਬੇ ‘ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਜ਼ਖਮੀ ਵਿਅਕਤੀ ਬੋਲਣ ਅਤੇ ਤੁਰਨ-ਫਿਰਨ ਦੇ ਸਮਰੱਥ ਹੈ, ਜੋ ਕਿ ਚੰਗਾ ਸੰਕੇਤ ਹੈ। ਕੈਨਨ ਨੇ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜਹਾਜ਼ ਨੇ ਕਿੱਥੋਂ ਉਡਾਣ ਭਰੀ ਸੀ ਅਤੇ ਕਿੱਥੇ ਜਾ ਰਿਹਾ ਸੀ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਵੀ ਨਹੀਂ ਹੋ ਸਕੀ ਹੈ।