GTA News Media

Top Info Bar
22.1°C Toronto Loading date...
Punjab World

ਅਮਰੀਕਾ ਦੇ ਗੁਰਦੁਆਰਾ ਸਾਹਿਬ ਨੇੜੇ ਹੋਈ ਗੋਲੀਬਾਰੀ, ਤਿੰਨ ਲੋਕ ਜ਼ਖਮੀ

ਅਮਰੀਕਾ ਦੇ ਗੁਰਦੁਆਰਾ ਸਾਹਿਬ ਨੇੜੇ ਹੋਈ ਗੋਲੀਬਾਰੀ, ਤਿੰਨ ਲੋਕ ਜ਼ਖਮੀ
Share this post via:

ਅਮਰੀਕਾ  ਦੇ ਕੈਲੀਫੋਰਨੀਆ  ਵਿੱਚ ਗੁਰਦੁਆਰੇ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਟਾਕਟਨ ਦੀ ਹੈ। ਸਥਾਨਕ ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਮੁਤਾਬਕ ਕੋਈ ਵੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਦੋ ਸਿੱਖ ਧੜਿਆਂ ਵਿਚਾਲੇ ਹੋਏ ਝਗੜੇ ਦਾ ਨਤੀਜਾ ਦੱਸੀ ਜਾ ਰਹੀ ਹੈ। ਗੋਲੀ ਚਲਾਉਣ ਵਾਲਾ ਅਤੇ ਪੀੜਤ ਦੋਵੇਂ ਸਿੱਖ ਹਨ।

ਹਾਲਾਂਕਿ ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਗੋਲੀਬਾਰੀ ਹੋਈ ਹੈ ਪਰ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਇਸ ਦਾ ਖੰਡਨ ਕੀਤਾ ਗਿਆ। ਗੁਰਦੁਆਰਾ ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਵਾਪਰੀ।

ਨਾਲ ਹੀ ਇਹ ਵੀ ਕਿਹਾ ਗਿਆ ਕਿ ਗੋਲੀਬਾਰੀ ਗੁਰਦੁਆਰਾ ਸਾਹਿਬ ਦੀ ਹੱਦ ਤੋਂ ਬਾਹਰ ਸੜਕ ‘ਤੇ ਹੋਈ। ਗੁਰਦੁਆਰਾ ਕਮੇਟੀ ਨੇ ਦੱਸਿਆ ਕਿ ਵੇਟ ਲਿਫਟਿੰਗ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ। ਗੋਲੀਬਾਰੀ ਦਾ ਵੀ ਇਸ ਨਾਲ ਕੋਈ ਸਬੰਧ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।