GTA News Media

Top Info Bar
22.1°C Toronto Loading date...
Crime World

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਰਨਗੇ ਆਤਮ ਸਮਰਪਣ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਰਨਗੇ ਆਤਮ ਸਮਰਪਣ
Share this post via:

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜਾਰਜੀਆ ਚੋਣਾਂ ‘ਚ ਧੋਖਾਧੜੀ ਦੇ ਦੋਸ਼ ‘ਚ ਵੀਰਵਾਰ ਨੂੰ ਆਤਮ ਸਮਰਪਣ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਕੱਟੜਪੰਥੀ ਖੱਬੇਪੱਖੀ ਜ਼ਿਲ੍ਹਾ ਅਟਾਰਨੀ ਫੈਨੀ ਵਿਲਿਸ ਦੁਆਰਾ ਗ੍ਰਿਫਤਾਰ ਕੀਤਾ ਜਾਵੇਗਾ। ਜਾਰਜੀਆ ਚੋਣਾਂ ਨਾਲ ਛੇੜਛਾੜ ਕਰਨ ਅਤੇ ਚੋਣ ਨਤੀਜਿਆਂ ਨੂੰ ਪਲਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ ਪਿਛਲੇ ਹਫਤੇ ਡੋਨਾਲਡ ਟਰੰਪ ਅਤੇ 18 ਹੋਰਾਂ ਖਿਲਾਫ ਦੋਸ਼ ਆਇਦ ਕੀਤੇ ਗਏ।

ਡੋਨਾਲਡ ਟਰੰਪ ‘ਤੇ ਜਾਰਜੀਆ ਵਿਚ 2020 ਦੀਆਂ ਚੋਣਾਂ ਵਿਚ ਆਪਣੀ ਹਾਰ ਨੂੰ ਉਲਟਾਉਣ ਲਈ ਧੋਖਾਧੜੀ, ਅਪਰਾਧਾਂ ਅਤੇ ਕਥਿਤ ਕੋਸ਼ਿਸ਼ਾਂ ਦੇ 12 ਦੋਸ਼ ਲਗਾਏ ਗਏ ਹਨ। ਟਰੰਪ ਦੇ ਨਾਲ, ਉਨ੍ਹਾਂ ਦੇ ਸਾਬਕਾ ਵਕੀਲ ਰੂਡੋਲਫ ਗਿਉਲਿਆਨੀ ਅਤੇ ਵ੍ਹਾਈਟ ਹਾਊਸ ਦੇ ਸਾਬਕਾ ਚੀਫ ਆਫ ਸਟਾਫ ਮਾਰਕ ਮੀਡੋਜ਼ ਸਮੇਤ 18 ਹੋਰਾਂ ‘ਤੇ ਵੀ ਧੋਖਾਧੜੀ ‘ਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਮਾਮਲੇ ‘ਚ ਟਰੰਪ ਨੂੰ 200,000 ਡਾਲਰ ਦਾ ਬਾਂਡ ਦੇਣਾ ਹੋਵੇਗਾ।

ਜਾਰਜੀਆ ਕੇਸ ਪਿਛਲੇ ਪੰਜ ਮਹੀਨਿਆਂ ਵਿੱਚ ਡੋਨਾਲਡ ਟਰੰਪ ‘ਤੇ ਚੌਥਾ ਦੋਸ਼ ਹੈ। ਰਿਪੋਰਟਾਂ ‘ਚ ਦੱਸਿਆ ਗਿਆ ਕਿ ਟਰੰਪ ਅਤੇ ਉਨ੍ਹਾਂ ਦੇ 18 ਦੋਸ਼ੀ ਸਾਥੀਆਂ ਨੂੰ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰਨ ਦੀ ਸਮਾਂ ਸੀਮਾ ਸੀ। ਹੁਣ ਟਰੰਪ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਹ ਵੀਰਵਾਰ ਨੂੰ ਹੀ ਆਤਮ ਸਮਰਪਣ ਕਰ ਦੇਣਗੇ। ਟਰੰਪ ਫੁਲਟਨ ਕਾਉਂਟੀ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ।