GTA News Media

Top Info Bar
22.1°C Toronto Loading date...
World

ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਇੰਗਲੈਂਡ ‘ਚ ਮੌਤ, 5 ਦਿਨ ਪਹਿਲਾਂ ਹੀ ਗਿਆ ਸੀ ਇੰਗਲੈਂਡ

ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਇੰਗਲੈਂਡ ‘ਚ ਮੌਤ, 5 ਦਿਨ ਪਹਿਲਾਂ ਹੀ ਗਿਆ ਸੀ ਇੰਗਲੈਂਡ
Share this post via:

ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਇੰਗਲੈਂਡ ‘ਚ ਅਚਨਚੇਤ ਮੌਤ ਹੋ ਗਈ। ਦਰਅਸਲ ਇਹ ਨੌਜਵਾਨ ਪੰਜ ਦਿਨ ਪਹਿਲਾਂ ਹੀ ਅੰਮ੍ਰਿਤਸਰ ਤੋਂ  ਇੰਗਲੈਂਡ ਗਿਆ ਸੀ।  ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਪਸਰ ਗਈ ਹੈ।  ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪੁਲਿਸ ਸਬ ਇੰਸਪੈਕਟਰ ਲਖਵਿੰਦਰ ਸਿੰਘ ਦਾ ਸਪੁੱਤਰ ਬਿਕਰਮਜੀਤ ਸਿੰਘ 15 ਨਵੰਬਰ ਨੂੰ ਆਪਣੇ ਪਿੰਡ ਤੋਂ ਇੰਗਲੈਂਡ ਆਪਣੀ ਬੱਚੀ ਸਮੇਤ ਪਹੁੰਚਿਆ ਸੀ ਕਿ 19 ਨਵੰਬਰ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪੰਜਾਬ ਪੁਲਿਸ ਵਿੱਚ ਤਾਇਨਾਤ ਬਿਕਰਮ ਦੇ ਪਿਤਾ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਛੋਟਾ ਲੜਕਾ ਵਰਿੰਦਰ ਸਿੰਘ ਕਈ ਸਾਲਾਂ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਹੈ। ਮ੍ਰਿਤਕ ਬਿਕਰਮਜੀਤ ਦੀ ਪਤਨੀ ਅਤੇ ਵੱਡੀ ਨੂੰਹ ਦੋ ਮਹੀਨੇ ਪਹਿਲਾਂ ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਈਆਂ ਸਨ।

ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇੰਗਲੈਂਡ ਤੋਂ ਮਿਲੀ ਖ਼ਬਰ ਦੇ ਮੁਤਾਬਕ ਬੀਤੀ ਰਾਤ ਬਿਕਰਮਜੀਤ ਸਿੰਘ ਘਰੋਂ ਕੁੱਝ ਸਾਮਾਨ ਲੈਣ ਲਈ ਗਿਆ ਸੀ ਪਰ ਉਸ ਤੋਂ ਬਾਅਦ ਵਾਪਸ ਨਹੀਂ ਆਇਆ। ਇਸ ਸਬੰਧੀ ਉਸ ਦੀ ਪਤਨੀ ਕਿਰਨ ਅਤੇ ਛੋਟੇ ਪੁੱਤਰ ਵਰਿੰਦਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਸਵੇਰੇ ਉਸ ਦੀ ਲਾਸ਼ ਘਰ ਦੇ ਨਜ਼ਦੀਕ ਹੀ ਬਰਾਮਦ ਕੀਤੀ ਗਈ।ਪੁਲਿਸ ਵੱਲੋਂ  ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।