GTA News Media

Top Info Bar
22.1°C Toronto Loading date...
World

ਆਸਟ੍ਰੇਲੀਆਈ ਖਿਡਾਰੀ ਨੂੰ ਭਾਰਤੀ ਫੈਨਜ਼ ਨੇ ਪਾਈਆਂ ਲਾਹਨਤਾਂ

ਆਸਟ੍ਰੇਲੀਆਈ ਖਿਡਾਰੀ ਨੂੰ ਭਾਰਤੀ ਫੈਨਜ਼ ਨੇ ਪਾਈਆਂ ਲਾਹਨਤਾਂ
Share this post via:

ਬੀਤੇ ਦਿਨ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਆਸਟ੍ਰੇਲੀਆ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਸਾਨੀ ਨਾਲ ਜਿੱਤ ਹਾਸਿਲ ਕੀਤੀ। ਇਸ ਸਭ ਦੇ ਵਿਚਾਲੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਆਸਟ੍ਰੇਲੀਆ ਦੇ ਮਿਚੇਲ ਮਾਰਸ਼ ਟ੍ਰਾਫੀ ‘ਤੇ ਪੈਰ ਰੱਖ ਕੇ ਬੈਠੇ ਨਜ਼ਰ ਆ ਰਹੇ ਹਨ।

ਮਿਚੇਲ ਮਾਰਸ਼ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਦਰਅਸਲ, ਇਹ ਤਸਵੀਰ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਵੱਲੋਂ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਦੇ ਵਾਇਰਲ ਹੋਣ ਮਗਰੋਂ ਭਾਰਤੀ ਫੈਨਜ਼ ਬਹੁਤ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ।

ਭਾਰਤੀਆਂ ਦਾ ਕਹਿਣਾ ਹੈ ਕਿ ਤੁਸੀਂ ਇਹ ਟ੍ਰਾਫੀ ਡਿਜ਼ਰਵ ਨਹੀਂ ਕਰਦੇ ਤੇ ਕੁਝ ਨੇ ਉਨ੍ਹਾਂ ਦੀ ਤੁਲਨਾ ਮੇਸੀ ਨਾਲ ਕੀਤੀ ਹੈ। ਕਿਉਂਕਿ ਮੇਸੀ ਨੇ ਜਦੋਂ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ ਤਾਂ ਅਗਲੇ ਦਿਨ ਉਹ ਟ੍ਰਾਫੀ ਨੂੰ ਆਪਣੇ ਕੋਲ ਰੱਖ ਕੇ ਸੁੱਤੇ ਨਜ਼ਰ ਆ ਰਹੇ ਸਨ।