GTA News Media

Top Info Bar
22.1°C Toronto Loading date...
World

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
Share this post via:

ਮੋਗਾ : ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਸਟ੍ਰੇਲੀਆ ਗਏ ਇੱਕ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਖਦੀਪ ਸਿੰਘ (34) ਵਜੋਂ ਹੋਈ ਹੈ, ਜੋ ਮੋਗੇ ਦਾ ਰਹਿਣ ਵਾਲਾ ਹੈ ਅਤੇ 2009 ਵਿੱਚ ਆਸਟ੍ਰੇਲੀਆ ਗਿਆ ਸੀ।

ਉਸ ਦੇ ਚਾਚੇ ਦੇ ਲੜਕੇ ਨੇ ਦੱਸਿਆ ਕਿ ਸੁਖਦੀਪ ਸਿੰਘ ਸੁਨਹਿਰੀ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਅੱਜ ਉਸ ਦੀ ਮੌਤ ਦੀ ਖ਼ਬਰ ਨੇ ਪੂਰੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।