GTA News Media

Top Info Bar
22.1°C Toronto Loading date...
World

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ‘ਤੇ ਹੋਇਆ ਜਾਨਲੇਵਾ ਹਮਲਾ

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ‘ਤੇ ਹੋਇਆ ਜਾਨਲੇਵਾ ਹਮਲਾ
Share this post via:

ਆਸਟ੍ਰੇਲੀਆ ਦੇ ਸਿਡਨੀ ਵਿੱਚ ਆਗਰਾ ਦੇ ਇੱਕ ਭਾਰਤੀ ਨੌਜਵਾਨ ‘ਤੇ ਜਾਨਲੇਵਾ ਹਮਲਾ ਹੋਇਆ ਹੈ।

ਜਾਣਕਾਰੀ ਮੁਤਾਬਕ 28 ਸਾਲਾ ਸ਼ੁਭਮ ਗਰਗ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ‘ਚ ਮਕੈਨੀਕਲ ਇੰਜਨੀਅਰਿੰਗ ਵਿੱਚ PHD ਦਾ ਵਿਦਿਆਰਥੀ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼ੁਭਮ 6 ਅਕਤੂਬਰ ਨੂੰ ਲਗਭਗ 10 ਵਜੇ ATM ਤੋਂ ਪੈਸੇ ਕਢਵਾ ਕੇ ਕਮਰੇ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਕੋਲ ਇੱਕ ਅਣਪਛਾਤਾ ਵਿਅਕਤੀ ਆਇਆ ਅਤੇ ਪੈਸੇ ਦੀ ਮੰਗ ਕਰਨ ਲੱਗਿਆ।

ਭਾਰਤੀ ਵਿਦਿਆਰਥੀ ਨੇ ਉਸਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਨੇ ਉਸ ‘ਤੇ ਚਾਕੂ ਨਾਲ 11 ਵਾਰ ਕੀਤੇ ਅਤੇ ਫਿਰ ਫਰਾਰ ਹੋ ਗਿਆ।

ਫਿਲਹਾਲ ਉਹ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਸ ਮਾਮਲੇ ਵਿਚ 27 ਸਾਲਾ ਡੇਨੀਅਲ ਨੌਰਵੁੱਡ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ‘ਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਆਇਦ ਕੀਤੇ ਗਏ ਹਨ।