GTA News Media

Top Info Bar
22.1°C Toronto Loading date...
Punjab World

ਕਾਬੁਲ ਦੀ ਮਸਜਿਦ ‘ਚ ਨਮਾਜ਼ ਦੌਰਾਨ ਹੋਇਆ ਜ਼ਬਰਦਸਤ ਧਮਾਕਾ

ਕਾਬੁਲ ਦੀ ਮਸਜਿਦ ‘ਚ ਨਮਾਜ਼ ਦੌਰਾਨ ਹੋਇਆ ਜ਼ਬਰਦਸਤ ਧਮਾਕਾ
Share this post via:

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਨਮਾਜ਼ ਦੌਰਾਨ ਹੋਏ ਧਮਾਕੇ ‘ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਧਮਾਕੇ ‘ਚ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਦੀ ਸ਼ੁਰੂਆਤ ‘ਚ ਤਾਲਿਬਾਨ ਨੇ ਮਰਨ ਵਾਲਿਆਂ ਦੀ ਗਿਣਤੀ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਬਾਅਦ ‘ਚ ਦੱਸਿਆ ਗਿਆ ਕਿ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜ਼ਖ਼ਮੀਆਂ ਨੂੰ ਕਾਬੁਲ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਸ਼ੱਕ ਹੈ ਕਿ ਇਸ ਧਮਾਕੇ ਪਿੱਛੇ ਇਸਲਾਮਿਕ ਸਟੇਟ ਦਾ ਹੱਥ ਹੋ ਸਕਦਾ ਹੈ। ਕਾਬੁਲ ਵਿੱਚ ਹੋਏ ਕਈ ਧਮਾਕਿਆਂ ਵਿੱਚ ਇਸਲਾਮਿਕ ਸਟੇਟ ਦੀ ਭੂਮਿਕਾ ਸਾਹਮਣੇ ਆਈ ਹੈ।ਤਾਲਿਬਾਨ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੁਝ ਨਹੀਂ ਦੱਸਿਆ। ਉਨ੍ਹਾਂ ਨੇ ਜ਼ਖ਼ਮੀਆਂ ਦੀ ਗਿਣਤੀ ਵੀ ਨਹੀਂ ਦੱਸੀ।

ਤਾਲਿਬਾਨ ਦੇ ਇਕ ਖੁਫੀਆ ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ 60 ਲੋਕ ਜ਼ਖ਼ਮੀ ਹੋਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਸ ਦੇ ਨਾਲ ਹੀ ਇਕ ਅਣਪਛਾਤੇ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 20 ਹੈ। ਮੌਕੇ ‘ਤੇ ਮੌਜੂਦ ਗਵਾਹਾਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਦੱਸੀ ਗਈ ਗਿਣਤੀ ਤੋਂ ਕਈ ਗੁਣਾ ਵੱਧ ਹੋ ਸਕਦੀ ਹੈ। ਨਮਾਜ਼ ਦੌਰਾਨ ਮਸਜਿਦ ‘ਚ ਕਾਫ਼ੀ ਲੋਕ ਮੌਜੂਦ ਸਨ।