GTA News Media

Top Info Bar
22.1°C Toronto Loading date...
Canada Punjab World

ਕੈਨੇਡਾ ਦੇ ਰਸਤੇ ਅਮਰੀਕਾ ਦਾਖਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਅਮਰੀਕੀ ਸਰਕਾਰ ਦਾ ਵੱਡਾ ਵਿਰੋਧ

ਕੈਨੇਡਾ ਦੇ ਰਸਤੇ ਅਮਰੀਕਾ ਦਾਖਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਅਮਰੀਕੀ ਸਰਕਾਰ ਦਾ ਵੱਡਾ ਵਿਰੋਧ
Share this post via:

ਅਮਰੀਕਾ ਸਰਕਾਰ ਨੇ ਕੈਨੇਡਾ ਰਸਤੇ ਤੋਂ  ਦਾਖਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਇਸ ਸਾਲ 16 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਰੋਕਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ, ਸੇਫ ਥਰਡ ਕੰਟਰੀ ਐਗਰੀਮੈਂਟ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਪ੍ਰਵਾਸੀਆਂ ਨੂੰ ਵਕੀਲ ਨਾਲ ਸਲਾਹ-ਮਸ਼ਵਰਾ ਕਰਨ ਲਈ ਕੇਵਲ 4 ਘੰਟੇ ਦਾ ਸਮਾਂ ਦਿੱਤਾ ਜਾਵੇਗਾ, ਜਦੋਂ ਕਿ ਪਹਿਲਾਂ 24 ਘੰਟੇ ਦਾ ਸਮਾਂ ਹੁੰਦਾ ਸੀ।

ਨਵੀਆਂ ਤਬਦੀਲੀਆਂ ਤਹਿਤ, ਅਸਾਇਲਮ ਦੇ ਦਾਅਵਿਆਂ ਲਈ ਪ੍ਰਵਾਸੀਆਂ ਨੂੰ ਆਪਣੀ ਪੇਸ਼ੀ ਤੋਂ ਪਹਿਲਾਂ ਹੀ ਜਰੂਰੀ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਮੀਡੀਆ ਰਿਪੋਰਟਾਂ ਮੁਤਾਬਕ, ਕੈਨੇਡਾ ਰਸਤੇ ਆ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ 65 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਅਮਰੀਕਾ ਦੇ ਦੱਖਣੀ ਬਾਰਡਰ ਰਾਹੀਂ 13 ਲੱਖ ਤੋਂ ਵੱਧ ਪ੍ਰਵਾਸੀ ਮੌਜੂਦਾ ਵਿੱਤੀ ਸਾਲ ਵਿੱਚ ਅਮਰੀਕਾ ਦਾਖਲ ਹੋ ਚੁੱਕੇ ਹਨ, ਜਿਸ ਵਿੱਚ ਜੂਨ ਮਹੀਨੇ ਦੌਰਾਨ 83 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਮੈਕਸੀਕੋ ਬਾਰਡਰ ਤੋਂ ਕਾਬੂ ਕੀਤਾ ਗਿਆ। ਇਸ ਦੇ ਨਾਲ ਹੀ, ਪ੍ਰੇਸਿਡੈਂਟ ਬਾਇਡਨ ਦੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਇੱਕ ਮਹੀਨੇ ਦੌਰਾਨ ਰੋਕੇ ਗਏ ਪ੍ਰਵਾਸੀਆਂ ਦੀ ਗਿਣਤੀ ਸਬ ਤੋਂ ਹੇਠਲੇ ਪੱਧਰ ’ਤੇ ਆਈ ਹੈ।

ਨਵੰਬਰ ਵਿਚ ਹੋਣ ਵਾਲੀਆਂ ਆਮ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ, ਅਸਾਇਲਮ ਅਤੇ ਗੈਰਕਾਨੂੰਨੀ ਪ੍ਰਵਾਸ ਮੁੱਦਾ ਭਖਦਾ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਲਡ ਟਰੰਪ ਨੇ ਸੱਤਾ ਵਿਚ ਆਉਣ ‘ਤੇ ਲੱਖਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਵਾਅਦਾ ਕੀਤਾ ਹੈ, ਪਰ ਇੰਮੀਗ੍ਰੇਸ਼ਨ ਮਾਹਰਾਂ ਦਾ ਕਹਿਣਾ ਹੈ ਕਿ ਇਹ ਐਨੀ ਵੱਡੀ ਡਿਪੋਰਟੇਸ਼ਨ ਮੁਹਿੰਮ ਨੂੰ ਅਮਲ ਵਿਚ ਲਿਆਉਣਾ ਸੰਭਵ ਨਹੀਂ।

ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਅਧਿਕਾਰੀਆਂ ਨੇ ਵੀ ਅੱਗਾਹ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਹੋਰ ਕਮੀ ਆ ਸਕਦੀ ਹੈ।