GTA News Media

Top Info Bar
22.1°C Toronto Loading date...
Canada World

ਕੈਨੇਡਾ ਨੇ ਕੁਝ ਹੋਰ ਇਰਾਨੀ ਅਧਿਕਾਰੀਆਂ ‘ਤੇ ਲਗਾਈਆਂ ਪਾਬੰਦੀਆਂ

ਕੈਨੇਡਾ ਨੇ ਕੁਝ ਹੋਰ ਇਰਾਨੀ ਅਧਿਕਾਰੀਆਂ ‘ਤੇ ਲਗਾਈਆਂ ਪਾਬੰਦੀਆਂ
Share this post via:

ਕੈਨੇਡਾ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦਾ ਹਵਾਲਾ ਦਿੰਦਿਆਂ ਇਰਾਨ ‘ਤੇ ਹੋਰ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਵਿਦੇਸ਼ ਮੰਤਰੀ ਮੈਲੇਨੀ ਜੋਲੀ ਨੇ ਐਲਾਨ ਕੀਤਾ ਕਿ ਇਰਾਨ ਸਰਕਾਰ ਅਤੇ ਕਾਨੂੰਨੀ ਏਜੰਸੀਆਂ ਨਾਲ ਜੁੜੇ 12 ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਮਨੁੱਖੀ ਅਧਿਕਾਰਾਂ ਦੀ ਘੋਰ ਅਤੇ ਯੋਜਨਾਬੱਧ ਉਲੰਘਣਾ ਵਾਲੀਆਂ ਕਾਰਵਾਈਆਂ ਵਿਚ ਹਿੱਸਾ ਲੈਣ ਕਰਕੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਪਾਬੰਦੀਆਂ ਦੀ ਸੂਚੀ ਵਿਚ ਸ਼ਾਮਲ ਅਧਿਕਾਰੀਆਂ ਦੀ ਕੈਨੇਡੀਅਨ ਸੰਪਤੀ ਜ਼ਬਤ ਹੋਵੇਗੀ ਅਤੇ ਉਹਨਾਂ ਨੂੰ ਕੈਨੇਡਾ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਵੀ ਨਹੀਂ ਹੋਵੇਗੀ। ਪਿਛਲੇ ਸਾਲ ਮਾਹਸਾ ਅਮੀਨੀ ਨਾਂ ਦੀ 22 ਸਾਲ ਦੀ ਇੱਕ ਲੜਕੀ ਨੂੰ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਕਰਕੇ ਇਰਾਨ ਦੀ ਨੈਤਿਕਤਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੀ ਹਿਰਾਸਤ ਵਿਚ ਉਸਦੀ ਮੌਤ ਹੋ ਗਈ ਸੀ, ਜਿਸਤੋਂ ਬਾਅਦ ਮੁਲਕ ਭਰ ਵਿਚ ਅਸ਼ਾਂਤੀ ਫ਼ੈਲ ਗਈ ਸੀ। ਕੈਨੇਡਾ ਪਹਿਲਾਂ ਵੀ ਸੈਂਕੜੇ ਇਰਾਨੀ ਅਧਿਕਾਰੀਆਂ ਅਤੇ ਅਦਾਰਿਆਂ ਖ਼ਿਲਾਫ਼ ਪਾਬੰਦੀਆਂ ਲਗਾ ਚੁੱਕਾ ਹੈ, ਪਰ ਮਾਹਰਾਂ ਵੱਲੋਂ ਇਨ੍ਹਾਂ ਪਾਬੰਦੀਆਂ ਦੇ ਪ੍ਰਭਾਵਸ਼ਾਲੀ ਹੋਣ ‘ਤੇ ਸਵਾਲ ਵੀ ਚੁੱਕੇ ਗਏ ਹਨ।

ਦ ਕੈਨੇਡੀਅਨ ਪ੍ਰੈੱਸ