ਕੈਲੀਫੋਰਨੀਆ ਗੁਰਦੁਆਰੇ ‘ਚ ਗੋਲੀਕਾਂਡ ਮਾਮਲੇ ‘ਚ 17 ਗ੍ਰਿਫਤਾਰ, ਜ਼ਿਆਦਾਤਰ ਪੰਜਾਬੀ
ਪਿਛਲੇ ਮਹੀਨੇ ਕੈਲੀਫੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਗਿਆ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਘਟਨਾ ਸਬੰਧੀ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਛਾਪੇਮਾਰੀ ਵਿੱਚ ਏਕੇ-47, ਮਸ਼ੀਨ ਗਨ ਅਤੇ ਕਈ ਹੈਂਡਗਨ ਬਰਾਮਦ ਕੀਤੀਆਂ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੌਬ ਬੋਂਟਾ, ਯੂਬਾ ਸਿਟੀ ਦੇ ਪੁਲਿਸ ਮੁਖੀ ਬ੍ਰਾਇਨ ਬੇਕਰ, ਸਟਰ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ 20 ਵਿਅਕਤੀਆਂ ਵਿੱਚੋਂ ਦੋ ਮਾਫੀਆ ਨਾਲ ਸਬੰਧ ਰੱਖਣ ਵਾਲੇ ਅਪਰਾਧੀ ਹਨ ਅਤੇ ਕਤਲ ਦੇ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦੇ ਹਨ। ਐਨਾ ਹੀ ਨਹੀਂ ਫੜੇ ਗਏ ਲੋਕ ਦੋ ਵਿਰੋਧੀ ਅਪਰਾਧੀ ਗਰੋਹਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ‘ਤੇ ਕੈਲੀਫੋਰਨੀਆ ਦੇ ਸੈਕਰਾਮੈਂਟੋ, ਸੈਨ ਵੋਲਕਿਨ, ਸੋਲਾਨੋ, ਯੋਲੋ ਅਤੇ ਮਰਸਡ ਕਾਉਂਟੀ ਵਿੱਚ ਹਿੰਸਾ, ਗੋਲੀਬਾਰੀ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹਨ।